ਹੁਸੈਨਪੁਰ, 18 ਜੂਨ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੋਤੀ ਜੋਤ ਦਿਵਸ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਬਾਅਦ ਮਾਸਟਰ ਤਰਸੇਮ ਜਨਾਗਲ ਗਿੱਦੜਬਾਹਾ ਵਲੋਂ ਕਥਾ ਕੀਰਤਨ ਕਰਦਿਆਂ ਵੱਡੀ ਗਿਣਤੀ 'ਚ ਇਕੱਤਰ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਦੇ ਜੋਤੀ ਜੋਤਿ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਪ੍ਰਤੀ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਕਿਹਾ ਕਿ ਕਿਸ ਤਰ੍ਹਾਂ ਗੁਰੂ ਸਾਹਿਬਾਂ ਨੇ ਸਾਨੂੰ ਭਗਤੀ ਵਿਚ ਲੀਨ ਰਹਿਣ ਅਤੇ ਧਰਮ ਵਿਚ ਪਰਪੱਕ ਰਹਿਣਾ ਲਈ ਕੁਰਬਾਨੀਆਂ ਦੇ ਕੇ ਜੀਵਨ ਬਸਰ ਕੀਤਾ ਹੈ | ਇਸੇ ਦੌਰਾਨ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਇਸ ਦੌਰਾਨ ਸਭਾ ਦੇ ਪ੍ਰਧਾਨ ਹਰਬੰਸ ਸਿੰਘ ਤੇ ਸੈਕਟਰੀ ਨਰੇਸ਼ ਕੁਮਾਰ ਨੇ ਸਾਂਝੇ ਤੌਰ 'ਤੇ ਕਥਾ ਵਾਚਕ ਤੇ ਹੋਰ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ | ਸਮਾਗਮ ਨੂੰ ਸਫਲ ਬਣਾਉਣ ਵਿਚ ਪ੍ਰਧਾਨ ਹਰਬੰਸ ਸਿੰਘ, ਸੈਕਟਰੀ ਨਰੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ, ਅਮਰਜੀਤ ਸਿੰਘ ਰੁੜਕੀ, ਦਲਵਾਰਾ ਸਿੰਘ, ਕੈਸ਼ੀਅਰ ਪਿਰਥੀ ਸਿੰਘ, ਸੰਧੂਰਾ ਸਿੰਘ, ਹਰਦੀਪ ਸਿੰਘ, ਰਜਿੰਦਰ ਸਿੰਘ, ਵਿੱਕੀ ਕੁਮਾਰ, ਵੈਦ ਪ੍ਰਕਾਸ਼, ਰਾਮਪਾਲ, ਮੰਗਤ ਸਿੰਘ, ਗੁਰਸੇਵਕ ਸਿੰਘ, ਦਵਿੰਦਰ ਸਿੰਘ, ਰਜਿੰਦਰ ਸਿੰਘ, ਬਹਾਦਰ ਸਿੰਘ, ਵੀਰ ਸਿੰਘ, ਤਰਸੇਮ ਸਿੰਘ, ਮਨਮੋਹਣ ਲਾਲ, ਅੰਮਿ੍ਤਪਾਲ ਸਿੰਘ, ਮਨਪ੍ਰੀਤ ਸਿੰਘ, ਹੰਸ ਰਾਜ ਬੂਲਪੁਰ, ਜੱਸੀ ਬੂਲਪੁਰ, ਦਲਜੀਤ ਸਿੰਘ, ਰੂਪ ਲਾਲ, ਤਰਲੋਚਨ ਸਿੰਘ, ਮਹਿੰਦਰ ਸਿੰਘ, ਰਜਿੰਦਰ ਸਿੰਘ, ਗੁਰਮੁਖ ਸਿੰਘ, ਕੁਲਵਿੰਦਰ ਸਿੰਘ, ਕਰਮ ਚੰਦ ਅਤੇ ਸਮੂਹ ਸੰਗਤਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |