28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਡੇਂਗੂ ਫੈਲਣ ਤੋਂ ਰੋਕਣ 'ਚ ਲੋਕਾਂ ਦੀ ਭਾਗੀਦਾਰੀ ਦੀ ਲੋੜ -ਸੰਧੂ

ਅਜੀਤ ਡੈਸਕ 19-06-2025
ਫਗਵਾੜਾ, 18 ਜੂਨ (ਹਰਜੋਤ ਸਿੰਘ ਚਾਨਾ)-ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੇ ਪਸਾਰ ਨੂੰ ਰੋਕਣ ਲਈ ਹੈਲਥ ਇੰਸਪੈਕਟਰ ਕੰਵਲਜੀਤ ਸਿੰਘ ਸੰਧੂ ਦੀ ਅਗਵਾਈ 'ਚ ਇਲਾਕਿਆਂ 'ਚ ਮੁਹਿੰਮ ਚਲਾਈ ਗਈ ਜਿਸ ਤਹਿਤ ਮੁਹੱਲਾ ਭਗਤਪੁਰਾ ਤੇ ਪ੍ਰੀਤ ਨਗਰ ਵਿਖੇ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਨਿਰੀਖਣ ਕੀਤਾ | ਹੈਲਥ ਇੰਸਪੈਕਟਰ ਨੇ ਸਿਹਤ ਟੀਮ ਸਮੇਤ ਮੁਹੱਲਾ ਭਗਤਪੁਰਾ, ਪ੍ਰੀਤ ਨਗਰ ਵਿਖੇ ਵੱਖ-ਵੱਖ ਗਲੀਆਂ ਦਾ ਦੌਰਾ ਕਰਕੇ ਡੇਂਗੂ ਫੈਲਾਉਣ ਵਾਲੇ ਵੱਖ-ਵੱਖ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਲਾਰਵਾ ਚੈੱਕ ਕੀਤਾ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫ਼ੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ | ਸੰਧੂ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਡੇਂਗੂ ਇੱਕ ਵਾਇਰਲ ਬਿਮਾਰੀ ਹੈ ਜੋ ਕਿ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ, ਇਹ ਮੱਛਰ ਦਿਨ ਵੇਲੇ ਕੱਟਦਾ ਹੈ ਤੇ ਇਹ ਰੁਕੇ ਹੋਏ ਸਾਫ਼ ਪਾਣੀ 'ਚ ਹੀ ਪੈਦਾ ਹੁੰਦਾ ਹੈ | ਉਨ੍ਹਾਂ ਆਮ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਮੱਛਰਾਂ, ਜੋ ਸਿਰਫ਼ ਇੱਕ ਹਫ਼ਤੇ 'ਚ ਅੰਡੇ ਤੋਂ ਵਿਕਸਿਤ ਹੋ ਸਕਦੇ ਹਨ, ਦੇ ਪ੍ਰਜਨਨ ਚੱਕਰ ਨੂੰ ਤੋੜਨ ਦੀ ਲੋੜ 'ਤੇ ਜੋਰ ਦਿੱਤਾ ਜਾਵੇ | ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ 'ਚ ਸਿਹਤ ਵਿਭਾਗ ਦਾ ਸਾਥ ਦੇਣ |
ਪਿਛਲੀ ਖ਼ਬਰ ਬਾਊ ਬਚਿੱਤਰ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਕੇਂਦਰ ਸਰਕਾਰ ਹਰ ਵਰਗ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ-ਖੋਜੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।