28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸਾਬਕਾ ਵਿਧਾਇਕ ਚੀਮਾ ਨੇ ਕੀਤੀ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਨਵਤੇਜ ਸਿੰਘ ਚੀਮਾ ਸਾਬਕਾ ਵਿਧਾਇਕ ਹਲਕਾ ਇੰਚਾਰਜ ਕਾਂਗਰਸ ਪਾਰਟੀ ਤੇ ਹਰਪਾਲ ਸਿੰਘ ਢਿੱਲੋਂ ਕੋਆਰਡੀਨੇਟਰ ਹਲਕਾ ਸੁਲਤਾਨਪੁਰ ਲੋਧੀ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ | ਤਸਵੀਰ: ਲਾਡੀ ਸਟੂਡੀਓ <br/> 19-06-2025
ਸੁਲਤਾਨਪੁਰ ਲੋਧੀ, 18 ਜੂਨ (ਨਰੇਸ਼ ਹੈਪੀ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਬਲਾਕਾਂ ਦੀ ਮੀਟਿੰਗ ਕੋਆਰਡੀਨੇਟਰ ਹਰਪਾਲ ਸਿੰਘ ਢਿੱਲੋਂ ਤੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਨਵਤੇਜ ਸਿੰਘ ਚੀਮਾ ਦੀ ਅਗਵਾਈ ਵਿੱਚ ਅਹੁਦੇਦਾਰ ਤੇ ਵਰਕਰ ਸਹਿਬਾਨਾਂ ਨਾਲ ਹੋਈ | ਮੀਟਿੰਗ 'ਚ ਅਹਿਮ ਮੁੱਦਿਆਂ 'ਤੇ ਚਰਚਾ ਹੋਈ ਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਅਹਿਮ ਵਿਚਾਰਾਂ ਕੀਤੀਆਂ | ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਨੀਤੀਆਂ ਪਿੰਡ ਪੱਧਰ ਤੇ ਸ਼ਹਿਰ 'ਚ ਲੋਕਾਂ ਤੱਕ ਘਰ-ਘਰ ਪਹੁੰਚਾਉਣ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਵਕਾਰ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ ਅਤੇ ਲੋਕ ਇਸ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ | ਇਸ ਮੌਕੇ ਨਵਤੇਜ ਸਿੰਘ ਚੀਮਾ ਸਾਬਕਾ ਵਿਧਾਇਕ ਹਲਕਾ ਇੰਚਾਰਜ ਕਾਂਗਰਸ ਪਾਰਟੀ, ਹਰਪਾਲ ਸਿੰਘ ਢਿੱਲੋਂ ਕੋਆਰਡੀਨੇਟਰ ਹਲਕਾ ਸੁਲਤਾਨਪੁਰ ਲੋਧੀ, ਰਮੇਸ਼ ਸਿੰਘ ਡਡਵਿੰਡੀ ਸਾਬਕਾ ਜ਼ਿਲ੍ਹਾ ਪ੍ਰਧਾਨ, ਅਮਰ ਸਿੰਘ ਮੰਡ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਮੁਖਤਾਰ ਸਿੰਘ ਭਗਤਪੁਰ ਬਲਾਕ ਪ੍ਰਧਾਨ, ਗੁਰਿੰਦਰਪਾਲ ਸਿੰਘ ਗੋਗਾ ਬਲਾਕ ਪ੍ਰਧਾਨ, ਨਰਿੰਦਰ ਸਿੰਘ ਪੰਨੂ ਬਲਾਕ ਪ੍ਰਧਾਨ ਸ਼ਹਿਰੀ, ਮਾਨ ਸਿੰਘ ਦੇਸਲ ਬਲਾਕ ਪ੍ਰਧਾਨ ਕਿਸਾਨ ਸੈੱਲ, ਸਾਹਿਬ ਸਿੰਘ ਨੰਬਰਦਾਰ, ਮਾਧਵ ਗੁਪਤਾ, ਮਹਿੰਦਰਪਾਲ ਸਿੰਘ ਮੁਹੱਬਲੀਪੁਰ, ਗੁਰਪ੍ਰੀਤ ਸਿੰਘ ਫ਼ੌਜੀ ਕਲੋਨੀ, ਡਾ. ਨਰਿੰਦਰ ਸਿੰਘ ਗਿੱਲਾਂ, ਤਰਲੋਕ ਸਿੰਘ ਬੂਹ ਜ਼ਿਲ੍ਹਾ ਵਾਇਸ ਪ੍ਰਧਾਨ, ਮਨਪ੍ਰੀਤ ਸਿੰਘ ਬੂਹ ਜਰਨਲ ਸਕੱਤਰ, ਬਲਕਾਰ ਸਿੰਘ ਭਲਵਾਨ, ਜਗਪਾਲ ਸਿੰਘ ਚੀਮਾ, ਚਰਨਜੀਤ ਸ਼ਰਮਾ, ਸੁਖ ਬੁਲ੍ਹੇ, ਅੰਗਰੇਜ਼ ਸਿੰਘ ਢਿੱਲੋਂ, ਬਲਦੇਵ ਸਿੰਘ ਦੇਬੂ, ਰੁਪਿੰਦਰ ਸੇਠੀ, ਵਿੱਕੀ ਟੋਹੜਾ ਤਲਵੰਡੀ ਚੌਧਰੀਆਂ, ਹਰਨੇਕ ਸਿੰਘ ਵਿਰਦੀ, ਮਨਜੀਤ ਸਿੰਘ ਲਾਡੀ, ਬਲਦੇਵ ਸਿੰਘ ਮੁਰਾਦਪੁਰ, ਸੰਗਤ ਸਿੰਘ ਰੰਧਾਵਾ, ਪਰਮਜੀਤ ਸਿੰਘ ਜੱਬੋਵਾਲ, ਹੁਸਨ ਲਾਲ ਡਡਵਿੰਡੀ, ਮਲਕੀਤ ਸਿੰਘ ਨੰਬਰਦਾਰ, ਨਿਰਮਲ ਸਿੰਘ ਨੰਬਰਦਾਰ, ਕੁਲਦੀਪ ਸਿੰਘ ਸਰੂਪਵਾਲ ਸਾਬਕਾ ਸਰਪੰਚ, ਸਰਵਣ ਸਿੰਘ ਰਣਧੀਰ ਪੁਰ, ਬਲਵਿੰਦਰ ਭੱਟੀ, ਬਖ਼ਸ਼ੀਸ਼ ਸਿੰਘ ਪੰਚ, ਬਲਜਿੰਦਰ ਪੀ. ਏ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਪਰਾਧੀਆਂ ਤੇ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾਵੇਗੀ-ਐਸ.ਐਚ.ਓ. <br/> ਅਗਲੀ ਖ਼ਬਰ ਬਾਊ ਬਚਿੱਤਰ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।