28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਅਪਰਾਧੀਆਂ ਤੇ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾਵੇਗੀ-ਐਸ.ਐਚ.ਓ. <br/>

ਥਾਣਾ ਮੁਖੀ ਸੁਲਤਾਨਪੁਰ ਲੋਧੀ ਸੋਨਮਦੀਪ ਕੌਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ- ਲਾਡੀ ਸਟੂਡੀਓ <br/> 19-06-2025
ਸੁਲਤਾਨਪੁਰ ਲੋਧੀ, 18 ਜੂਨ (ਨਰੇਸ਼ ਹੈਪੀ)-ਉਹ ਖ਼ੁਦ ਨੂੰ ਵੱਡੇ ਭਾਗਾਂ ਵਾਲੀ ਸਮਝਦੇ ਹਨ ਜਿਸ ਨੂੰ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਬਤੌਰ ਐਸ.ਐਚ.ਓ. ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਨਵ-ਨਿਯੁਕਤ ਐਸ.ਐਚ.ਓ. ਸੋਨਮਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਗੈਰ ਸਮਾਜਿਕ ਤੱਤਾਂ ਨੂੰ ਤਾੜਨਾ ਕੀਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ, ਨਹੀਂ ਤਾਂ ਉਨ੍ਹਾਂ ਦੇ ਉੱਪਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪਾਵਨ ਨਗਰੀ ਸੁਲਤਾਨਪੁਰ ਲੋਧੀ ਤੇ ਸਾਰੇ ਇਲਾਕੇ ਨੂੰ ਨਸ਼ਾ ਤੇ ਅਪਰਾਧ ਮੁਕਤ ਕਰਨਾ ਹੋਵੇਗਾ | ਟਰੈਫ਼ਿਕ ਸਮੱਸਿਆ ਬਾਰੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਨਾਲ ਸੰਪਰਕ ਕਰਕੇ ਟਰੈਫ਼ਿਕ ਸਮੱਸਿਆ ਦਾ ਵੀ ਤੁਰੰਤ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਅੰਤ 'ਚ ਉਨ੍ਹਾਂ ਕਿਹਾ ਕਿ ਮੀਡੀਆ ਤੇ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਉਹ ਅਪਰਾਧ ਤੇ ਨਸ਼ੇ 'ਤੇ ਲਗਾਮ ਲਗਾਉਣਗੇ |

ਪਿਛਲੀ ਖ਼ਬਰ ਮੋਟਰਸਾਈਕਲ ਮੂਹਰੇ ਕੁੱਤਾ ਆਉਣ ਕਾਰਨ ਚਾਲਕ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਚੀਮਾ ਨੇ ਕੀਤੀ ਬਲਾਕ ਪ੍ਰਧਾਨਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।