ਕਪੂਰਥਲਾ, 18 ਜੂਨ (ਅਮਨਜੋਤ ਸਿੰਘ ਵਾਲੀਆ)-ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਮੂਹਰੇ ਕੁੱਤਾ ਆ ਜਾਣ ਕਾਰਨ ਮੋਟਰਸਾਈਕਲ ਚਾਲਕ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਗਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਥਿੱਗਲੀ ਨੇ ਦੱਸਿਆ ਕਿ ਉਹ ਬਿਜਲੀ ਦਾ ਕੰਮ ਕਰਦਾ ਹੈ ਤੇ ਆਪਣੇ ਸਾਥੀ ਨਾਲ ਮਨਸੂਰਵਾਲ ਬਾਈਪਾਸ 'ਤੇ ਬਿਜਲੀ ਦਾ ਕੰਮ ਕਰਨ ਜਾ ਰਿਹਾ ਸੀ, ਜਦੋਂ ਉਹ ਬਾਈਪਾਸ ਨੇੜੇ ਪਹੁੰਚਿਆ ਤਾਂ ਅਚਾਨਕ ਮੂਹਰੇ ਕੁੱਤਾ ਆ ਜਾਣ ਕਾਰਨ ਉਹ ਹੇਠਾਂ ਡਿੱਗ ਗਏ, ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਦਾ ਇਲਾਜ ਜਾਰੀ ਹੈ |