28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਕੈਂਸਰ ਦੇ ਇਲਾਜ ਲਈ ਬੀਬੀ ਗੁਰਪ੍ਰੀਤ ਕੌਰ ਨੇ ਆਪਣੇ ਅਖ਼ਤਿਆਰੀ ਕੋਟੇ 'ਚੋਂ ਵਿੱਤੀ ਸਹਾਇਤਾ ਦਾ ਦਿੱਤਾ ਚੈੱਕ

ਅਜੀਤ ਡੈਸਕ 19-06-2025
ਸੁਲਤਾਨਪੁਰ ਲੋਧੀ, 18 ਜੂਨ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਆਪਣੇ ਸ਼੍ਰੋਮਣੀ ਕਮੇਟੀ ਦੇ ਅਖ਼ਤਿਆਰੀ ਕੋਟੇ ਵਿਚੋਂ ਕੈਂਸਰ ਦੇ ਇਲਾਜ ਲਈ ਵਿੱਤੀ ਸਹਾਇਤਾ ਦਾ ਚੈੱਕ ਕਮਲਜੀਤ ਕੌਰ ਪਿੰਡ ਸੀਚੇਵਾਲ ਨੂੰ ਭੇਟ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਵੀ ਹਾਜ਼ਰ ਸਨ | ਬੀਬੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤ ਮਰੀਜ਼ਾਂ ਦੇ ਇਲਾਜ ਲਈ ਵਿੱਤੀ ਸਹਾਇਤਾ ਦੇਣ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ ਤੇ ਮਨੁੱਖਤਾ ਦੀ ਭਲਾਈ ਹਿੱਤ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ | ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ ਗੁਰਦੁਆਰਾ ਬੇਰ ਸਾਹਿਬ, ਬੀਬੀ ਬਲਜੀਤ ਕੌਰ ਕਮਾਲਪੁਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਾਹਿਗੁਰੂ ਅਕੈਡਮੀ ਵਲੋਂ ਸੈਮੀਨਾਰ 24 ਨੂੰ <br/> ਅਗਲੀ ਖ਼ਬਰ ਮੋਟਰਸਾਈਕਲ ਮੂਹਰੇ ਕੁੱਤਾ ਆਉਣ ਕਾਰਨ ਚਾਲਕ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।