28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਬੇਬੇ ਨਾਨਕੀ ਗੁਰਮਤਿ ਕਾਲਜ ਵਿਖੇ ਤਿੰਨ ਸਾਲਾ ਕੋਰਸ ਦੀ ਪੜ੍ਹਾਈ ਬਿਲਕੁਲ ਮੁਫ਼ਤ ਕਰਵਾਈ ਜਾਵੇਗੀ-ਬੀਬੀ ਰੂਹੀ

ਵਿਦਿਆਰਥੀਆਂ ਦੀ ਇੰਟਰਵਿਊ ਕਰਨ ਮੌਕੇ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਬਲਦੇਵ ਸਿੰਘ ਕਲਿਆਣ, ਪਿ੍ੰਸੀਪਲ ਸੁਰਜੀਤ ਸਿੰਘ ਤੇ ਨਾਲ ਪ੍ਰੋਫੈਸਰ ਸਾਹਿਬਾਨ | ਤਸਵੀਰ: ਲਾਡੀ ਸਟੂਡੀਓ <br/> 19-06-2025
ਸੁਲਤਾਨਪੁਰ ਲੋਧੀ, 18 ਜੂਨ (ਨਰੇਸ਼ ਹੈਪੀ)-ਬੇਬੇ ਨਾਨਕੀ ਗੁਰਮਤਿ ਕਾਲਜ ਗੁਰਦੁਆਰਾ ਸੰਤ ਘਾਟ ਸਾਹਿਬ ਵਿਖੇ ਚੱਲ ਰਹੇ ਗੁਰਮਤਿ ਸੰਗੀਤ ਦੇ ਤਿੰਨ ਸਾਲਾਂ ਕੋਰਸ ਵਾਸਤੇ ਵਿਦਿਆਰਥੀਆਂ ਦੀ ਇੰਟਰਵਿਊ ਲੈਣ ਸਮੇਂ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਪਿ੍ੰ: ਗੁਰਮਤਿ ਕਾਲਜ ਸੁਰਜੀਤ ਸਿੰਘ ਆਦਿ ਵੀ ਹਾਜ਼ਰ ਸਨ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ, ਗੁਰਦੁਆਰਾ ਸੰਤ ਘਾਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੁਰਮਤਿ ਸੰਗੀਤ, ਤਬਲਾ ਅਤੇ ਪ੍ਰਚਾਰਕ ਦਾ 3 ਸਾਲਾ ਕੋਰਸ ਕਰਵਾਉਣ ਲਈ ਨਵਾਂ ਵਿੱਦਿਅਕ ਸੈਸ਼ਨ 2025 ਤੋਂ 2028 ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਇਹਨਾਂ ਕੋਰਸਾਂ ਲਈ ਸਿਰਫ਼ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਹੀ ਦਾਖਲਾ ਦਿੱਤਾ ਜਾਵੇਗਾ ਅਤੇ ਤਿੰਨ ਸਾਲਾ ਕੋਰਸ ਦੀ ਪੜ੍ਹਾਈ ਬਿਲਕੁਲ ਮੁਫ਼ਤ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਹ ਕਾਲਜ ਦੁਆਬੇ ਖੇਤਰ ਦਾ ਧਰਮ ਪ੍ਰਚਾਰ ਕਮੇਟੀ ਦਾ ਇੱਕੋ ਇਕ ਕਾਲਜ ਹੈ, ਜੋ 2003 ਤੋਂ ਗ੍ਰੰਥੀ, ਰਾਗੀ, ਪ੍ਰਚਾਰਕ ਤਿਆਰ ਕਰਕੇ ਦੇਸ਼ਾਂ ਵਿਦੇਸ਼ਾਂ ਵਿਚ ਸੇਵਾਵਾਂ ਦੇਣ ਲਈ ਭੇਜ ਰਿਹਾ ਹੈ | ਇਨ੍ਹਾਂ ਕੋਰਸਾਂ ਦੇ ਨਾਲ ਨਾਲ ਗੁਰਬਾਣੀ ਸੰਥਿਆ, ਗਤਕਾ ਅਤੇ ਧਾਰਮਿਕ ਨਾਟਕ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਕਾਲਜ ਤੋਂ ਪੜ੍ਹ ਚੁੱਕੇ ਵਿਦਿਆਰਥੀ ਦੇਸ਼ ਵਿਦੇਸ਼ ਵਿੱਚ ਰਾਹੀਂ ਪ੍ਰਚਾਰਕ ਧਾਰਮਿਕ ਅਧਿਆਪਕ, ਗ੍ਰੰਥੀ ਆਦਿ ਸੇਵਾਵਾਂ ਨਿਭਾ ਰਹੇ ਹਨ | ਇਸ ਸਮੇਂ ਕਾਲਜ ਦੇ ਪ੍ਰੋਫੈਸਰ ਸਾਹਿਬਾਨ ਤੇ ਬੀਬੀ ਬਲਜੀਤ ਕੌਰ ਕਮਾਲਪੁਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੜਕ 'ਤੇ ਖਿਲਾਰਿਆ ਮੱਕੀ ਦਾ ਛਾਨ ਦੇ ਰਿਹਾ ਹਾਦਸਿਆਂ ਨੂੰ ਸੱਦਾ <br/> ਅਗਲੀ ਖ਼ਬਰ ਰਾਣੀਪੁਰ ਵਿਖੇ ਬਾਵਾ ਖ਼ਾਨ ਦਾ ਦੋ ਦਿਨਾ ਜੋੜ ਮੇਲਾ 20 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।