ਢਿੱਲਵਾਂ, 18 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਅਗਵਾਈ ਹੇਠ ਬਲਾਕ ਢਿੱਲਵਾਂ ਅਧੀਨ ਆਉਂਦੇ ਵੱਖ-ਵੱਖ ਰੈਸਟੋਰੈਂਟ, ਮੈਰਿਜ ਪੈਲੇਸ, ਫੂਡ ਸਟਾਲ ਤੇ ਮਠਿਆਈਆਂ ਆਦਿ ਦੁਕਾਨਾਂ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ | ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਉੱਥੇ ਦੇ ਸਮੂਹ ਸਟਾਫ਼ ਨੂੰ ਡੇਂਗੂ ਦੇ ਲੱਛਣਾਂ ਤੇ ਰੋਕਥਾਮ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਡੇਂਗੂ ਸੰਬੰਧੀ ਜਾਗਰੂਕਤਾ ਨੂੰ ਵਧਾਉਣ ਲਈ ਅਤੇ ਡੇਂਗੂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ | ਦੁਕਾਨਦਾਰਾਂ ਅਤੇ ਹੋਟਲ ਦੇ ਕਰਮਚਾਰੀਆਂ ਨੂੰ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ ਅਤੇ ਪ੍ਰਗਟ ਸਿੰਘ ਨੇ ਕਿਹਾ ਕਿ ਡੇਂਗੂ ਰੋਕਥਾਮ 'ਚ ਸਵੱਛਤਾ ਭਾਵ ਘਰਾਂ ਦੇ ਅੰਦਰ ਅਤੇ ਆਲੇ-ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ | ਇਸ ਮੌਕੇ ਬੀ.ਈ.ਈ ਮੋਨਿਕਾ ਨੇ ਦੱਸਿਆ ਕਿ ਇਸ ਵਾਰ ਦਾ ਟੀਚਾ ਬਲਾਕ ਢਿੱਲਵਾਂ ਅਧੀਨ ਆਉਂਦੇ ਰੈਸਟੋਰੈਂਟ, ਮੈਰਿਜ ਪੈਲੇਸ, ਫੂਡ ਸਟਾਲ ਤੇ ਮਿਠਾਈਆਂ ਆਦਿ ਦੁਕਾਨਦਾਰਾਂ ਨੂੰ ਡੇਂਗੂ ਸੰਬੰਧੀ ਜਾਗਰੂਕ ਕਰਨਾ ਸੀ ਤੇ ਜਾਗਰੂਕਤਾ ਸਬੰਧੀ ਪੰਫਲੇਟ ਵੀ ਵੰਡੇ ਗਏ | ਡੇਂਗੂ ਰੋਕਥਾਮ ਟੀਮ 'ਚ ਐਸ.ਆਈ ਪ੍ਰਗਟ ਸਿੰਘ, ਜਸਵਿੰਦਰ ਸਿੰਘ ਤੇ ਐਮ.ਪੀ.ਐਚ.ਡਬਲਿਓ ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ |