28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪਸ਼ੂ ਪਾਲਣ ਵਿਭਾਗ ਨੇ ਗਊਸ਼ਾਲਾ ਨੂੰ ਦਵਾਈਆਂ ਤੇ ਟੀਕੇ ਦਾਨ ਕੀਤੇ

ਅਜੀਤ ਡੈਸਕ 19-06-2025
ਕਪੂਰਥਲਾ, 18 ਜੂਨ (ਵਿ.ਪ੍ਰ.)-ਪਸ਼ੂ ਪਾਲਣ ਵਿਭਾਗ ਕਪੂਰਥਲਾ ਵਲੋਂ ਡਾ. ਆਰ.ਪੀ. ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਕਪੂਰਥਲਾ ਗਊਸ਼ਾਲਾ ਵਿਚ ਪਸ਼ੂ ਸਿਹਤ ਸੰਭਾਲ ਲਈ ਵੱਖ-ਵੱਖ ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਤੇ ਟੀਕੇ ਦਾਨ ਕੀਤੇ ਗਏ | ਜਾਣਕਾਰੀ ਦਿੰਦਿਆਂ ਡਾ. ਉਦੇ ਸਿੰਘ ਖਿੰਡਾ ਇੰਚਾਰਜ ਵੈਟਰਨਰੀ ਪੋਲੀਕਲੀਨਿਕ ਕਪੂਰਥਲਾ ਨੇ ਦੱਸਿਆ ਕਿ ਗਊਸ਼ਾਲਾਵਾਂ 'ਚ ਵਿਚਲੇ ਪਸ਼ੂਆਂ ਨੂੰ ਵਧੀਆ ਇਲਾਜ, ਟੀਕਾਕਰਨ ਤੇ ਪੋਸ਼ਣ ਯਕੀਨੀ ਬਣਾਉਣ ਲਈ ਵਿਭਾਗ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅੱਜ ਦਾਨ ਕੀਤੀਆਂ ਗਈਆਂ ਦਵਾਈਆਂ 'ਚ ਡੀਵਾਰਮਿੰਗ ਟੇਬਲੇਟ, ਵੈਕਸੀਨ, ਐਂਟੀਬਾਇਓਟਿਕ, ਟੋਨਿਕਸ ਆਦਿ ਸ਼ਾਮਲ ਹਨ | ਇਸ ਤੋਂ ਪਹਿਲਾਂ ਡਾ. ਖਿੰਡਾ ਨੇ ਗਊਸ਼ਾਲਾ ਦਾ ਦੌਰਾ ਕਰਕੇ ਪਸ਼ੂਆਂ ਦੀ ਸਿਹਤ ਦੀ ਜਾਂਚ ਕਰਨ ਦੇ ਨਾਲ ਨਾਲ ਬਰਸਾਤੀ ਮੌਸਮ ਦੌਰਾਨ ਪਸ਼ੂਆਂ ਦੀ ਦੇਖਭਾਲ ਬਾਰੇ ਪ੍ਰਬੰਧਕਾਂ ਨੂੰ ਲੋੜੀਂਦੀ ਜਾਣਕਾਰੀ ਦਿੱਤੀ | ਇਸ ਮੌਕੇ ਡੀ.ਵੀ.ਈ. ਰਮੇਸ਼ ਕੁਮਾਰ, ਐਲ.ਏ. ਜੋਗਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਨੇ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਪਿਸਤੌਲ ਤੇ ਜ਼ਿੰਦਾ ਰੌਂਦ ਬਰਾਮਦ ਕੀਤੇ ਅਗਲੀ ਖ਼ਬਰ ਸਿਹਤ ਵਿਭਾਗ ਦੀਆਂ ਟੀਮਾਂ ਡੇਂਗੂ ਰੋਕਥਾਮ ਲਈ ਸਰਗਰਮ-ਡਾ. ਪ੍ਰੇਮ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।