29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਕੇਂਦਰੀ ਜੇਲ੍ਹ 'ਚ ਲੜਾਈ ਛਡਾਉਣ ਗਏ ਕੈਦੀ ਦੀ ਕੁੱਟਮਾਰ- ਸਿਵਲ ਹਸਪਤਾਲ ਦਾਖ਼ਲ <br/>

ਅਜੀਤ ਡੈਸਕ 19-06-2025
ਕਪੂਰਥਲਾ, 18 ਜੂਨ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਬੈਰਕ ਦੇ ਬਾਹਰ ਹੋ ਰਹੀ ਲੜਾਈ ਨੂੰ ਛਡਾਉਣ ਗਏ ਇਕ ਕੈਦੀ ਨੂੰ ਕੁੱਟਮਾਰ ਕਰਕੇ ਜ਼ਖਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਸਨੂੰ ਜੇਲ੍ਹ ਮੁਲਾਜ਼ਮਾਂ ਵਲੋਂ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਗਿਆ | ਜੇਰੇ ਇਲਾਜ ਰਾਜਨ ਪੁੱਤਰ ਡੈਨੀਅਲ ਵਾਸੀ ਕੇਂਦਰੀ ਜੇਲ੍ਹ ਨੇ ਦੱਸਿਆ ਕਿ ਜੇਲ੍ਹ ਅੰਦਰ ਹੋ ਰਹੀ ਇਕ ਲੜਾਈ ਨੂੰ ਜਦੋਂ ਉਹ ਛਡਾਉਣ ਗਿਆ ਤਾਂ ਇਕ ਧਿਰ ਨੇ ਉਸ 'ਤੇ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਮੋਟਰਸਾਈਕਲ ਰੇਹੜੀ ਪਲਟਣ ਕਾਰਨ ਇਕ ਬੱਚਾ ਜ਼ਖ਼ਮੀ ਅਗਲੀ ਖ਼ਬਰ ਪੁਲਿਸ ਨੇ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਪਿਸਤੌਲ ਤੇ ਜ਼ਿੰਦਾ ਰੌਂਦ ਬਰਾਮਦ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।