29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਮੋਟਰਸਾਈਕਲ ਰੇਹੜੀ ਪਲਟਣ ਕਾਰਨ ਇਕ ਬੱਚਾ ਜ਼ਖ਼ਮੀ

ਅਜੀਤ ਡੈਸਕ 19-06-2025
ਕਪੂਰਥਲਾ, 18 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਉੱਚਾ ਵਿਖੇ ਮੋਟਰਸਾਈਕਲ ਰੇਹੜੀ ਪਲਟਣ ਕਾਰਨ ਇਕ ਬੱਚਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਯੁਵਰਾਜ ਸਿੰਘ ਆਪਣੇ ਪਿਤਾ ਨਾਲ ਮੋਟਰਸਾਈਕਲ ਰੇਹੜੀ 'ਤੇ ਕਿਸੇ ਕੰਮ ਲਈ ਜਾ ਰਹੇ ਸਨ ਤਾਂ ਪਿੰਡ ਉੱਚਾ ਨੇੜੇ ਸੰਤੁਲਨ ਵਿਗੜ ਕਾਰਨ ਮੋਟਰਸਾਈਕਲ ਰੇਹੜੀ ਪਲਟ ਗਈ, ਜਿਸ ਕਾਰਨ ਉਨ੍ਹਾਂ ਦਾ ਲੜਕਾ ਯੁਵਰਾਜ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਤੇ ਰੇਹੜੀ ਵਿਚ ਸਵਾਰ 5-6 ਵਿਅਕਤੀਆਂ ਦੇ ਮਾਮੂਲੀ ਸੱਟਾਂ ਲੱਗੀਆਂ | ਪਰਿਵਾਰਕ ਮੈਂਬਰਾਂ ਨੇ ਜ਼ਖ਼ਮੀ ਲੜਕੇ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਦਾ ਇਲਾਜ ਜਾਰੀ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ ਕਰਵਾਇਆ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚ ਲੜਾਈ ਛਡਾਉਣ ਗਏ ਕੈਦੀ ਦੀ ਕੁੱਟਮਾਰ- ਸਿਵਲ ਹਸਪਤਾਲ ਦਾਖ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।