29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ ਕਰਵਾਇਆ <br/>

ਅਜੀਤ ਡੈਸਕ 19-06-2025
ਕਪੂਰਥਲਾ, 18 ਜੂਨ (ਸਡਾਨਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ਼ਾਮ ਦੇ ਸਮੇਂ ਸਜੇ ਦੀਵਾਨਾਂ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਤੇ ਭਾਈ ਜਗਜੀਤ ਸਿੰਘ ਕਪੂਰਥਲਾ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਸਮਾਗਮ ਦੌਰਾਨ ਜਥੇ. ਜਸਵਿੰਦਰ ਸਿੰਘ ਬੱਤਰਾ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਦਵਿੰਦਰਪਾਲ ਸਿੰਘ ਅਹੂਜਾ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਕਿਰਪਾਲ ਸਿੰਘ, ਰਾਜਵੀਰ ਸਿੰਘ, ਜਸਮੀਤ ਸਿੰਘ ਫੁੱਲ, ਰਸ਼ਪਾਲ ਸਿੰਘ ਸਿਟੀ ਕੇਬਲ, ਸਵਰਨ ਸਿੰਘ, ਹਰਪਾਲ ਸਿੰਘ, ਸੇਵਾ ਸਿੰਘ, ਪਰਮਜੀਤ ਸਿੰਘ ਅਰੋੜਾ, ਤਜਿੰਦਰਪਾਲ ਸਿੰਘ ਅਰੋੜਾ, ਆਗਿਆਪਾਲ ਸਿੰਘ, ਗੁਰਪ੍ਰੀਤ ਸਿੰਘ ਬਬਲੂ, ਮਨਜੀਤ ਸਿੰਘ, ਜਸਪਾਲ ਸਿੰਘ ਖੁਰਾਣਾ, ਸ਼ਰਨਪਾਲ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਐਚ.ਪੀ.ਐਸ. ਚਾਵਲਾ, ਚਰਨਜੀਤ ਸਿੰਘ ਬਿੱਟੂ, ਪਰਮਜੀਤ ਸਿੰਘ, ਵਰਿਆਮ ਸਿੰਘ ਕਪੂਰ, ਕੁਲਦੀਪ ਸਿੰਘ ਭੋਲਾ, ਹਰਜੀਤ ਸਿੰਘ ਭਾਟੀਆ, ਇੰਦਰਪਾਲ ਸਿੰਘ, ਸੁਰਜੀਤ ਸਿੰਘ ਸਡਾਨਾ, ਨਵਜੀਤ ਸਿੰਘ ਰਾਜੂ, ਬੋਹੜ ਸਿੰਘ, ਜਸਬੀਰ ਸਿੰਘ, ਗੁਰਚਰਨ ਸਿੰਘ, ਸਿਮਰਨਪ੍ਰੀਤ ਸਿੰਘ, ਪਰਮਿੰਦਰ ਸਿੰਘ, ਹੈਪੀ, ਮਨਪ੍ਰੀਤ ਸਿੰਘ ਮਨੀ, ਬੀਬੀ ਦਵਿੰਦਰ ਕੌਰ ਸਾਹਨੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੁੱਤੇ 'ਤੇ ਮਾਲਕਾਣਾ ਹੱਕ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ 'ਚ ਦੋ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਮੋਟਰਸਾਈਕਲ ਰੇਹੜੀ ਪਲਟਣ ਕਾਰਨ ਇਕ ਬੱਚਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।