29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਭਗਵਾਨ ਵਾਲਮੀਕਿ ਜੀ ਦੇ ਮੰਦਰ ਦਾ ਲੈਂਟਰ ਪਾਇਆ

ਸੁਲਤਾਨਪੁਰ ਲੋਧੀ ਮੁਹੱਲਾ ਪੰਡੋਰੀ ਵਿਖੇ ਭਗਵਾਨ ਵਾਲਮੀਕਿ ਜੀ ਦੇ ਮੰਦਰ ਨਿਰਮਾਣ ਦੇ ਲੈਂਟਰ ਦੀ ਆਰੰਭਤਾ ਕਰਵਾਉਣ ਮੌਕੇ ਪ੍ਰਧਾਨ ਨਗਰ ਕੌਂਸਲ ਦੀਪਕ ਧੀਰ ਰਾਜੂ ਅਤੇ ਹੋਰ | ਤਸਵੀਰ: ਲਾਡੀ ਸਟੂਡੀਓ <br/> 19-06-2025
ਸੁਲਤਾਨਪੁਰ ਲੋਧੀ, 18 ਜੂਨ (ਨਰੇਸ਼ ਹੈਪੀ)-ਅੱਜ ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ ਵਿਖੇ ਬਣ ਰਹੇ ਭਗਵਾਨ ਵਾਲਮੀਕਿ ਜੀ ਦੇ ਮੰਦਿਰ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਅੱਜ ਲੈਂਟਰ ਪਾਇਆ ਗਿਆ ਜਿਸਦੀ ਆਰੰਭਤਾ ਨਗਰ ਕੌਂਸਲ ਦੇ ਪ੍ਰਧਾਨ ਦੀਪਕ ਧੀਰ ਰਾਜੂ ਵਲੋਂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਰਵਿੰਦਰ ਸਿੰਘ ਰਵੀ ਪਿਥੋਰਾਹਲ, ਸੰਗੀਤਕਾਰ ਹਰਭਜਨ ਹਰੀ, ਰਾਹੁਲ ਨਾਹਰ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ ਤੇ ਚਰਨ ਕਮਲ ਪਿੰਟਾ ਵੀ ਹਾਜ਼ਰ ਸਨ | ਪ੍ਰਧਾਨ ਦੀਪਕ ਧੀਰ ਰਾਜੂ ਨੇ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਨਵ ਨਿਰਮਾਣ ਮੰਦਰ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਭਗਵਾਨ ਵਾਲਮੀਕ ਸਵਾਮੀ ਜੀ ਇੱਕ ਮਹਾਨ ਆਤਮਾ ਸਨ, ਇਸ ਲਈ ਸਾਨੂੰ ਉਨ੍ਹਾਂ ਦੇ ਦਰਸਾਏ ਗਏ ਮਾਰਗ ਤੇ ਚੱਲਣਾ ਚਾਹੀਦਾ ਹੈ | ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਦੀਪਕ ਧੀਰ ਰਾਜੂ ਤੇ ਉਨ੍ਹਾਂ ਦੇ ਸਾਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬਲਵੀਰ ਸਿੰਘ, ਜਸਵੀਰ ਸਿੰਘ ਟੋਨੀ, ਸਚਿਨ ਸਹੋਤਾ, ਧਰਮ ਪਾਲ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਟਰੰਪ ਪ੍ਰਸ਼ਾਸਨ ਦੀ ਟਰਾਂਸਜੈਂਡਰ ਨੀਤੀ 'ਤੇ ਸੰਘੀ ਅਦਾਲਤ ਵਲੋਂ ਰੋਕ ਅਗਲੀ ਖ਼ਬਰ ਐੱਸ.ਡੀ.ਐਮ. ਭੁਲੱਥ ਤੇ ਨਾਇਬ ਤਹਿਸੀਲਦਾਰ ਵਲੋਂ ਪੰਛੀਆਂ ਦੇ ਪਾਣੀ ਪੀਣ ਲਈ ਵੱਖ-ਵੱਖ ਥਾਵਾਂ 'ਤੇ ਰੱਖੇ ਗਏ ਕੁੱਜੇ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।