08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸ਼ਾਲੀਮਾਰ ਬਾਗ ਸਾਹਮਣੇ ਪ੍ਰਾਈਮ ਇੰਗਲਿਸ਼ ਅਕੈਡਮੀ ਨੂੰ ਲੱਗੀ ਅੱਗ

ਅਜੀਤ ਡੈਸਕ 20-06-2025
ਕਪੂਰਥਲਾ, 19 ਜੂਨ (ਅਮਨਜੋਤ ਸਿੰਘ ਵਾਲੀਆ)-ਵੀਰਵਾਰ ਤੜਕਸਾਰ ਸ਼ਾਲੀਮਾਰ ਬਾਗ ਦੇ ਸਾਹਮਣੇ ਇੱਕ ਪ੍ਰਾਈਮ ਇੰਗਲਿਸ਼ ਅਕੈਡਮੀ ਦੇ ਦੂਸਰੀ ਮੰਜ਼ਿਲ 'ਤੇ ਅਚਾਨਕ ਅੱਗ ਲੱਗਣ ਕਾਰਨ ਇੱਕ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ | ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਫਾਇਰਬਿ੍ਗੇਡ ਨੇ 2 ਘੰਟਿਆਂ ਦੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਤੇ ਇਕ ਵਿਅਕਤੀ ਤੇ ਦੋ ਕੁੱਤਿਆਂ ਨੂੰ ਰੈਸਕਿਊ ਕਰਕੇ ਬਾਹਰ ਕੱਢਿਆ ਜੋ ਬੁਰੀ ਤਰ੍ਹਾਂ ਝੁਲਸ ਚੁੱਕੇ ਸਨ | ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਹਰਪ੍ਰੀਤ ਸਿੰਘ ਤੇ ਫਾਇਰਮੈਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ਼ਾਲੀਮਾਰ ਬਾਗ ਦੇ ਸਾਹਮਣੇ ਪ੍ਰਾਈਮ ਇੰਗਲਿਸ਼ ਅਕੈਡਮੀ ਦੀ ਦੂਸਰੀ ਮੰਜ਼ਿਲ 'ਤੇ ਅੱਗ ਲੱਗੀ ਹੈ | ਜਿਸ 'ਤੇ ਉਹ ਤੁਰੰਤ ਟੀਮ ਸਮੇਤ ਮੌਕੇ 'ਤੇ ਪਹੁੰਚੇ ਤੇ ਦੋ ਘੰਟੇ ਦੀ ਮਸ਼ੱਕਤ ਤੋਂ ਬਾਅਦ ਦੋ ਗੱਡੀਆਂ ਦੀ ਸਹਾਇਤਾ ਨਾਲ ਅੱਗ 'ਤੇ ਕਾਬੂ ਪਾਇਆ ਤੇ ਬਾਥਰੂਮ 'ਚੋਂ ਬੇਹੋਸ਼ੀ ਦੀ ਹਾਲਤ 'ਚ ਇਕ ਵਿਅਕਤੀ ਤੇ ਦੋ ਕੁੱਤਿਆਂ ਨੂੰ ਬਾਹਰ ਕੱਢਿਆ ਗਿਆ | ਜ਼ਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਗਿਆ | ਜਿੱਥੇ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਜਰਨੈਲ ਸਿੰਘ ਜੋ ਕਿ 80 ਪ੍ਰਤੀਸ਼ਤ ਝੁਲਸ ਚੁੱਕਿਆ ਸੀ, ਨੂੰ ਮੁੱਢਲੇ ਇਲਾਜ ਤੋਂ ਬਾਅਦ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ | ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਜਿਸ ਕਾਰਨ ਘਰ ਦਾ ਕਾਫ਼ੀ ਸਮਾਨ ਸੜ ਕੇ ਸੁਆਹ ਹੋ ਗਿਆ |

ਪਿਛਲੀ ਖ਼ਬਰ ਛੇ ਦਿਨ ਤੋਂ ਲਾਪਤਾ ਹੋਏ ਬੱਚੇ ਦਾ ਨਹੀਂ ਲੱਗਾ ਕੋਈ ਅਤਾ ਪਤਾ <br/> ਅਗਲੀ ਖ਼ਬਰ ਜ਼ਿਲ੍ਹੇ ਵਿਚ ਵਿਕਾਸ ਯੋਜਨਾਵਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ-ਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।