ਕਪੂਰਥਲਾ, 19 ਜੂਨ (ਵਿ.ਪ੍ਰ.)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਸਪੁੱਤਰ ਕੰਵਰਦੀਪ ਸਿੰਘ ਮੱਕੜ ਦੀ ਪਹਿਲੀ ਬਰਸੀ ਦੇ ਸਬੰਧ 'ਚ 21 ਜੂਨ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਚ 12 ਵਜੇ ਤੋਂ 1:30 ਵਜੇ ਤੱਕ ਕੀਰਤਨ ਹੋਵੇਗਾ | ਇਸ ਮੌਕੇ ਵੱਖ-ਵੱਖ ਰਾਜਨੀਤਕ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨਾਲ ਸਬੰਧਿਤ ਆਗੂ ਕੰਵਰਦੀਪ ਸਿੰਘ ਮੱਕੜ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ |