09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਲਾਇਲਪੁਰ ਖ਼ਾਲਸਾ ਕਾਲਜ 'ਚ 'ਏਕ ਪੇੜ ਮਾਂ ਕੇ ਨਾਮ' ਤਹਿਤ ਫ਼ਲਦਾਰ ਤੇ ਫੁੱਲਦਾਰ ਬੂਟੇ ਲਗਾਏ

ਅਜੀਤ ਡੈਸਕ 20-06-2025
ਕਪੂਰਥਲਾ, 19 ਜੂਨ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰੀਬਨ ਕਲੱਬ ਤੇ ਐਨ.ਐਸ.ਐਸ. ਵਿਭਾਗ ਵਲੋਂ ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਦੇ ਸਹਿਯੋਗ ਨਾਲ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦੀ ਅਗਵਾਈ 'ਚ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਤਹਿਤ ਕਾਲਜ ਦੇ ਕੰਪਲੈਕਸ 'ਚ ਫ਼ਲਦਾਰ ਤੇ ਫੁੱਲਦਾਰ ਬੂਟੇ ਲਗਾਏ ਗਏ | ਰੈੱਡ ਰੀਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਬੂਟੇ ਲਗਾਉਣ ਉਪਰੰਤ ਕਿਹਾ ਕਿ ਸਾਫ਼ ਸੁਥਰਾ ਵਾਤਾਵਰਨ ਰੱਖਣ ਲਈ ਹਰੇਕ ਮਨੁੱਖ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਤੇ ਆਮ ਲੋਕਾਂ ਵਿਚ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਜਾਗਰੂਕਤਾ ਪੈਦਾ ਕਰਨ ਲਈ ਵੀ ਪ੍ਰੇਰਿਤ ਕੀਤਾ | ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ | ਇਸ ਮੌਕੇ ਪ੍ਰੋ. ਅਮਨਦੀਪ ਕੌਰ ਚੀਮਾ, ਪ੍ਰੋ. ਦਮਨਜੀਤ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਲਵੀ ਮਹਿਤਾ, ਕਾਲਜ ਦੀ ਸੁਪਰਡੈਂਟ ਮਹਿਕ ਮਲਹੋਤਰਾ, ਦਫ਼ਤਰ ਸਹਾਇਕ ਅਮਨਪ੍ਰੀਤ ਕੌਰ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੇ ਵੀ ਬੂਟੇ ਲਗਾਉਣ ਦੀ ਮੁਹਿੰਮ 'ਚ ਯੋਗਦਾਨ ਪਾਇਆ |
ਪਿਛਲੀ ਖ਼ਬਰ ਬੂਸੋਵਾਲ ਵਿਖੇ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ ਅਗਲੀ ਖ਼ਬਰ ਸੀਐਮ ਦੀ ਯੋਗਸ਼ਾਲਾ 'ਚ ਲੋਕ ਬਹੁਤ ਸਾਰੀਆਂ ਸਰੀਰਕ ਬਿਮਾਰੀਆਂ ਤੋਂ ਨਿਜਾਤ ਪਾ ਚੁੱਕੇ ਹਨ: ਯੋਗਾ ਟਰੇਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।