ਸੁਲਤਾਨਪੁਰ ਲੋਧੀ, 19 ਜੂਨ (ਨਰੇਸ਼ ਹੈਪੀ)-ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਦੇਖ ਰੇਖ ਹੇਠ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਬੂਸੋਵਾਲ, ਸੁਲਤਾਨਪੁਰ ਲੋਧੀ ਵਿਖੇ ਗੁਰਮਤਿ ਸਿਖਲਾਈ ਕੈਂਪ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਪ੍ਰਚਾਰਕ ਨਿਗਰਾਨ ਜ਼ਿਲ੍ਹਾ ਕਪੂਰਥਲਾ ਵਲੋਂ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ | ਗੁਰਮਤਿ ਸਿਖਲਾਈ ਕੈਂਪ 'ਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਤੇ ਸੰਗਤਾਂ ਨੇ ਹਾਜ਼ਰੀ ਭਰੀ | ਕੈਂਪ ਦੀ ਸਮਾਪਤੀ ਸਮਾਗਮ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਉਚੇਚੇ ਤੌਰ 'ਤੇ ਪੁੱਜੇ ਤੇ ਕੈਂਪ 'ਚ ਸ਼ਮੂਲੀਅਤ ਕਰਨ ਵਾਲੇ ਸਮੂਹ ਬੱਚਿਆਂ ਦਾ ਸਨਮਾਨ ਕੀਤਾ | ਕੈਂਪ 'ਚ ਬੱਚਿਆਂ ਦੇ ਧਾਰਮਿਕ ਕਵਿਤਾਵਾਂ, ਗੁਰਬਾਣੀ ਕੰਠ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਪਹਿਲੇ ਸਥਾਨਾਂ 'ਤੇ ਆਏ ਬੱਚਿਆਂ ਨੂੰ ਵਧਾਈ ਦਿੱਤੀ ਤੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਬੱਚਿਆਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸਮੇਂ ਭਾਈ ਹਰਜੀਤ ਸਿੰਘ ਨਿਗਰਾਨ ਜ਼ਿਲ੍ਹਾ ਕਪੂਰਥਲਾ, ਭਾਈ ਪਰਮਜੀਤ ਸਿੰਘ ਪ੍ਰਚਾਰਕ ਤੇ ਵਲੰਟੀਅਰ ਸਿੰਘਾਂ ਵਿਚੋਂ ਰਾਗੀ ਜਥੇ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਤੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਬੀਬੀ ਮਨਜੀਤ ਕੌਰ ਪਿ੍ੰਸੀਪਲ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮਿ੍ਤਸਰ ਸਾਹਿਬ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਸਮਾਗਮ 'ਚ ਬੂਸੋਵਾਲ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜੋਗਿੰਦਰ ਸਿੰਘ ਖਹਿਰਾ, ਮੈਂਬਰ ਜਰਨੈਲ ਸਿੰਘ, ਮਹਿੰਦਰ ਸਿੰਘ ਸੇਖੋਂ, ਤਰਸੇਮ ਸਿੰਘ, ਬੀਬੀ ਚਰਨਜੀਤ ਕੌਰ, ਬਲਵਿੰਦਰ ਕੌਰ, ਸੁਖਜੀਤ ਕੌਰ, ਪ੍ਰਕਾਸ਼ ਕੌਰ, ਰਜਿੰਦਰ ਕੌਰ, ਸੁਰਿੰਦਰ ਕੌਰ, ਗੁਰਬਚਨ ਕੌਰ, ਰਜਵੰਤ ਕੌਰ, ਬੀਬੀ ਬਲਜੀਤ ਕੌਰ ਆਦਿ ਹਾਜ਼ਰ ਸਨ |