ਭੁਲੱਥ, 19 ਜੂਨ (ਮੇਹਰ ਚੰਦ ਸਿੱਧੂ)-ਸਿਵਲ ਹਸਪਤਾਲ ਭੁਲੱਥ ਦੇ ਸਿਹਤ ਕਰਮਚਾਰੀਆਂ ਵਲੋਂ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਐਸ.ਐਮ.ਓ. ਭੁਲੱਥ ਡਾ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਭੁਲੱਥ ਸਲੱਮ ਏਰੀਏ 'ਚ ਵਿਜ਼ਟ ਕੀਤੀ ਗਈ ਤੇ ਨੇੜੇ ਲੱਗਦੇ ਬਰਸਾਤੀ ਪਾਣੀ ਨਾਲ ਭਰੇ ਟੋਇਆ ਵਿਚ ਕਾਲਾ ਤੇਲ ਪਾਇਆ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕ ਲੱਗ ਸਕੇ | ਇਸ ਮੌਕੇ ਸਿਹਤ ਕਰਮਚਾਰੀਆਂ ਵਲੋਂ ਝੁੱਗੀਆਂ ਵਿਚ ਰਹਿੰਦੇ ਪ੍ਰਵਾਸੀਆਂ ਨੂੰ ਡੇਂਗੂ ਤੇ ਮਲੇਰੀਏ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਸਿਹਤ ਕਰਮਚਾਰੀ ਸੁਖਵਿੰਦਰ ਸਿੰਘ ਗੁਰਜੀਤ ਸਿੰਘ, ਯਾਦਵਿੰਦਰ ਸਿੰਘ, ਤੇ ਸੰਜੀਵ ਕੁਮਾਰ ਹਾਜ਼ਰ ਸਨ |