ਕਪੂਰਥਲਾ, 19 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਤਲਵੰਡੀ ਚੌਧਰੀਆਂ ਵਿਖੇ ਘਰੇਲੂ ਝਗੜੇ ਉਪਰੰਤ 16 ਸਾਲਾ ਦੀ ਲੜਕੀ ਨੇ ਘਰ ਵਿਚ ਪਈ ਚੂਹੇ ਮਾਰਨ ਵਾਲੀ ਦਵਾਈ ਖਾ ਲਈ, ਜਿਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ | ਇਸ ਸਬੰਧੀ ਜਾਣਕਾਰੀ ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਮਾਮੂਲੀ ਝਗੜਾ ਆਪਣੀ ਮਾਂ ਨਾਲ ਹੋ ਗਿਆ ਸੀ, ਜਿਸ ਨੇ ਘਰ ਵਿਚ ਪਈ ਚੂਹੇ ਮਾਰਨ ਵਾਲੀ ਦਵਾਈ ਖਾ ਲਈ, ਜਿਸ ਉਪਰੰਤ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |