09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ

ਅਜੀਤ ਡੈਸਕ 20-06-2025
ਕਪੂਰਥਲਾ, 19 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਖੈੜਾ ਦੋਨਾ ਨੇੜੇ ਹੋਏ ਸੜਕ ਹਾਦਸੇ ਵਿਚ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਰਣਵੀਰ ਸਿੰਘ ਪੁੱਤਰ ਗੁਰਤੇਜ ਸਿੰਘ, ਜੋ ਕਿ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਪੂਰਥਲਾ ਵੱਲ ਨੂੰ ਆ ਰਿਹਾ ਸੀ ਤਾਂ ਜਦੋਂ ਉਹ ਪਿੰਡ ਖੈੜਾ ਦੋਨਾ ਨੇੜੇ ਪਹੁੰਚਿਆ ਤਾਂ ਉਸ ਦੀ ਟੱਕਰ ਰਸਤੇ ਵਿਚ ਖੜ੍ਹੇ ਇਕ ਵਾਹਨ ਨਾਲ ਟੱਕਰ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੀ ਅੱਜ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਦੌਰਾਨ ਮੌਤ ਹੋ ਗਈ | ਏ.ਐਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਬਿੱਟੂ ਬਈਆ ਲੁਟੇਰਾ ਗਰੋਹ ਦੇ 2 ਮੈਂਬਰ ਗਿ੍ਫ਼ਤਾਰ ਅਗਲੀ ਖ਼ਬਰ ਮਾਂ ਨਾਲ ਝਗੜੇ ਉਪਰੰਤ 16 ਸਾਲਾ ਲੜਕੀ ਨੇ ਚੂਹੇ ਮਾਰਨ ਵਾਲੀ ਦਵਾਈ ਖਾਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।