10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਡੇਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ ਕਰਵਾਏ

ਅਜੀਤ ਡੈਸਕ 20-06-2025
ਖਲਵਾੜਾ, 19 ਜੂਨ (ਮਨਦੀਪ ਸਿੰਘ ਸੰਧੂ)-ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦ ਗੜ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਜਾਣ ਉਪਰੰਤ ਢਾਡੀ ਜਥੇ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਨੇ ਵੀ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਈ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲੈਂਡ ਪੂਲਿੰਗ ਤੇ ਉਦਯੋਗਿਕ ਖੇਤਰ ਲਈ ਜ਼ਮੀਨ ਨਾ ਦੇਣ ਦਾ ਐਲਾਨ ਅਗਲੀ ਖ਼ਬਰ ਪਾਸਪੋਰਟ ਦਫ਼ਤਰ ਅੰਮਿ੍ਤਸਰ 'ਚ ਅਪੁਆਇੰਟਮੈਂਟ ਦੀ ਸਮਾਂ ਮਿਆਦ ਘੱਟਣ ਨਾਲ ਲੋਕਾਂ ਨੂੰ ਮਿਲ ਰਿਹੈ ਲਾਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।