10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਵਲੋਂ ਪਿਤਾ ਦਿਵਸ ਮਨਾਇਆ

ਅਜੀਤ ਡੈਸਕ 20-06-2025
ਕਪੂਰਥਲਾ, 19 ਜੂਨ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਪਿਤਾ ਦਿਵਸ 'ਤੇ ਆਨਲਾਈਨ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਕੇ.ਜੀ. ਵਿੰਗ ਦੇ ਵਿਦਿਆਰਥੀਆਂ ਨੇ ਕਾਰਡ ਬਣਾਏ, ਜਦਕਿ ਪ੍ਰਾਇਮਰੀ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਆਪਣਾ ਬਹੁਤ ਸਾਰਾ ਸਮਾਂ ਆਪਣੇ ਪਿਤਾ ਨਾਲ ਬਿਤਾ ਕੇ ਵੱਖ-ਵੱਖ ਗਤੀਵਿਧੀਆਂ 'ਚ ਸ਼ਮੂਲੀਅਤ ਕੀਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਪਿ੍ੰਸੀਪਲ ਪ੍ਰਭਦੀਪ ਕੌਰ ਮੌਂਗਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਪਿਤਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਹੁਣ ਚਿੱਟਾ ਪੀਣ ਵਾਲਿਆਂ ਖ਼ਿਲਾਫ਼ ਵੀ ਪਰਚੇ ਹੋਣੇ ਸ਼ੁਰੂ ਇਕ ਲੜਕੀ ਸਮੇਤ ਤਿੰਨ ਖ਼ਿਲਾਫ਼ ਪਰਚਾ ਦਰਜ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲੈਂਡ ਪੂਲਿੰਗ ਤੇ ਉਦਯੋਗਿਕ ਖੇਤਰ ਲਈ ਜ਼ਮੀਨ ਨਾ ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।