ਕਪੂਰਥਲਾ, 19 ਜੂਨ (ਵਿ.ਪ੍ਰ.)-ਭਾਜਪਾ ਵਲੋਂ ਅੱਜ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਪਿੰਡ ਬੂਟਾਂ ਦੇ ਬੂਥ ਨੰਬਰ 11, 12 ਤੇ 13 ਵਿਚ ਮੰਡਲ ਬੂਟ ਦੇ ਪ੍ਰਧਾਨ ਬਲਵੰਤ ਸਿੰਘ ਬੂਟਾਂ ਦੀ ਅਗਵਾਈ ਵਿਚ ਜਥੇ. ਊੜਾ ਸਿੰਘ ਦੇ ਗ੍ਰਹਿ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਜਿਸ ਵਿਚ ਕੇਂਦਰੀ ਸਕੀਮਾਂ ਨਾਲ ਸਬੰਧਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਏ ਗਏ ਤੇ ਕੁੱਝ ਸਕੀਮਾਂ ਦੇ ਫਾਰਮ ਭਰੇ ਗਏ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਹਾਜ਼ਰ ਲੋਕਾਂ ਨੂੰ ਮੋਦੀ ਸਰਕਾਰ ਦੀਆਂ 11 ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਮੰਡਲ ਪ੍ਰਧਾਨ ਬਲਵੰਤ ਸਿੰਘ ਬੂਟਾਂ ਨੇ ਕੈਂਪ ਵਿਚ ਸ਼ਮੂਲੀਅਤ ਕਰਨ ਵਾਲੇ ਪਿੰਡ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਭਾਜਪਾ ਦੇ ਜ਼ਿਲ੍ਹੇ ਦੇ ਉਪ ਪ੍ਰਧਾਨ ਅਸ਼ਵਨੀ ਤੁਲੀ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਕੈਂਪ ਇੰਚਾਰਜ ਸੁਰਜੀਤ ਸਿੰਘ, ਮੰਗਾ ਸਿੰਘ, ਕੁਲਵੰਤ ਸਿੰਘ, ਵਰਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |