ਕਪੂਰਥਲਾ, 19 ਜੂਨ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਭੁਪਿੰਦਰ ਸਿੰਘ ਨੇ ਪਿੰਡ ਲੱਖਣ ਕਲਾਂ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਕਾਲੀ ਵਾਸੀ ਲੱਖਣ ਕਲਾਂ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸੋਂ 40 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ, ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਤਹਿਤ ਕੇਸ ਦਰਜ ਕਰਨ ਉਪਰੰਤ ਉਸ ਨੰੂ ਬਰ ਜ਼ਮਾਨਤ ਰਿਹਾਅ ਕਰ ਦਿੱਤਾ ਹੈ |