ਕਪੂਰਥਲਾ, 19 ਜੂਨ (ਸਡਾਨਾ)-ਥਾਣਾ ਸਦਰ ਪੁਲਿਸ ਨੇ 2 ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਸਦਰ ਮੁਖੀ ਇੰਸਪੈਕਟਰ ਕੰਵਰਜੀਤ ਸਿੰਘ ਬੱਲ ਦੀ ਅਗਵਾਈ ਹੇਠ ਸਾਇੰਸ ਸਿਟੀ ਚੌਂਕੀ ਇੰਚਾਰਜ ਏ.ਐਸ.ਆਈ. ਪਾਲ ਸਿੰਘ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ਪਵਨ ਕੁਮਾਰ ਤੇ ਬੱਬਲ ਵਾਸੀਆਨ ਜਲੰਧਰ ਨੂੰ ਕਾਬੂ ਕਰਕੇ ਜਦੋਂ ਇਨ੍ਹਾਂ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀਆਂ ਪਾਸੋਂ 8 ਗ੍ਰਾਮ ਹੈਰੋਇਨ ਤੇ 23 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਨ੍ਹਾਂ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਪੁਲਿਸ ਵਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |