ਨਡਾਲਾ, 19 ਜੂਨ (ਰਘਬਿੰਦਰ ਸਿੰਘ)-ਨਡਾਲਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਪ੍ਰੈਗਾ ਕੈਪਸੂਲ ਸਣੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨੇ ਦੱਸਿਆ ਕਿ ਏ ਐਸ ਆਈ ਦਲਜੀਤ ਸਿੰਘ ਪੁਲਿਸ ਪਾਰਟੀ ਸਣੇ ਗਸ਼ਤ ਦੌਰਾਨ ਲੱਖਣ ਕੇ ਪੱਡੇ ਚੌਂਕ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਦਲਜੀਤ ਸਿੰਘ ਉਰਫ ਕਾਕਾ ਵਾਸੀ ਬਾਮੂਵਾਲ ਥਾਣਾ ਸੁਭਾਨਪੁਰ ਜੋ ਪਰੈਗਾ ਕੈਪਸੂਲ ਵੇਚਣ ਦਾ ਕਾਰੋਬਾਰ ਕਰਦਾ ਹੈ ਜੋ ਅੱਜ ਵੀ ਆਪਣੀ ਹਵੇਲੀ ਬਾਮੂਵਾਲ ਤੋਂ ਛੱਪੜ ਸਾਇਡ ਵੱਲ ਨੂੰ ਪਰੈਗਾ ਕੈਪਸੂਲਾਂ ਦੀ ਸਪਲਾਈ ਕਰਨ ਲਈ ਪੈਦਲ ਆ ਰਿਹਾ ਹੈ | ਜੇਕਰ ਨੇੜੇ ਛੱਪੜ ਪਿੰਡ ਬਾਮੂਵਾਲ ਨਾਕਾਬੰਦੀ ਕੀਤੀ ਜਾਵੇ ਤਾਂ ਉਹ ਪਰੈਗਾ ਕੈਪਸੂਲ ਸਣੇ ਕਾਬੂ ਕੀਤਾ ਜਾ ਸਕਦਾ ਹੈ ਇਸ ਦੌਰਾਨ ਉਕਤ ਵਿਅਕਤੀ ਨੂੰ 9 ਪੱਤੇ ਪ੍ਰੈਗਾ ਕੈਪਸੂਲ ਸਣੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ ਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ |