16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਖੇਤਾਂ 'ਚ ਕੰਮ ਕਰਦੇ ਨੌਜਵਾਨ ਨੂੰ ਸੱਪ ਨੇ ਡੱਸਿਆ

ਅਜੀਤ ਡੈਸਕ 21-06-2025
ਕਪੂਰਥਲਾ, 20 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂਹ ਵਿਖੇ ਖੇਤਾਂ 'ਚ ਕੰਮ ਕਰਦੇ ਇਕ ਨੌਜਵਾਨ ਨੂੰ ਸੱਪ ਨੇ ਡੱਸ ਲਿਆ | ਜਿਸ ਕਾਰਨ ਉਸਦੀ ਹਾਲਤ ਖ਼ਰਾਬ ਹੋਣ 'ਤੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ | ਜੇਰੇ ਇਲਾਜ ਪਰਮਿੰਦਰ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਬੂਹ ਨੇ ਦੱਸਿਆ ਕਿ ਉਹ ਖੇਤਾਂ ਵਿਚ ਕੰਮ ਕਰ ਰਿਹਾ ਸੀ ਤਾਂ ਅਚਾਨਕ ਉਸਦਾ ਪੈਰ ਇਕ ਪਾਣੀ ਵਾਲੇ ਖੱਡੇ ਵਿਚ ਪੈ ਗਿਆ ਤੇ ਇਸ ਦੌਰਾਨ ਸੱਪ ਨੇ ਉਸਦੇ ਪੈਰ 'ਤੇ ਡੱਸ ਲਿਆ | ਜਿਸਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾਕਟਰ ਵਲੋਂ ਸਨੈਕਬਾਈਟ ਦੇ ਟੀਕੇ ਲਗਾਕੇ ਕੀਤਾ ਜਾ ਰਿਹਾ ਹੈ |
ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ)- ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਊਸ਼ਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਸਤਲੁਜ ਹਸਪਤਾਲ ਦੇ ਲਾਗਿਉਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 75 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਛਾਣ ਤੇਜਵੀਰ ਸਿੰਘ ਉਰਫ਼ ਪਟਵਾਰੀ ਉਰਫ਼ ਰਿਸੂ ਪੁੱਤਰ ਦਲਬੀਰ ਸਿੰਘ ਵਾਸੀ ਮਾਡਲ ਟਾਊਨ ਖਿਲਾਫ਼ ਵਜੋਂ ਹੋਈ ਹੈ | ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਪਰਮਜੀਤ ਸਿੰਘ ਉਰਫ਼ ਮਿੱਠੂ ਪੁੱਤਰ ਕੁਲਦੀਪ ਸਿੰਘ ਵਾਸੀ ਬਸੰਤ ਨਗਰ ਵਜੋਂ ਹੋਈ ਹੈ |

ਪਿਛਲੀ ਖ਼ਬਰ ਨਵਜੀਵਨ ਕੇਂਦਰ ਵਿਖੇ ਸਕਿੱਲ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਅਗਲੀ ਖ਼ਬਰ ਭੁਲੱਥ 'ਚ ਰੇਤਾ ਬਜਰੀ ਦੇ ਟਰਾਲੇ, ਟਰੱਕ ਦੀ ਆਵਾਜਾਈ 'ਤੇ ਪਾਬੰਦੀ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।