16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਨਵਜੀਵਨ ਕੇਂਦਰ ਵਿਖੇ ਸਕਿੱਲ ਟਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ

ਅਜੀਤ ਡੈਸਕ 21-06-2025
ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ)-ਜ਼ਿਲ੍ਹਾ ਰੋਜ਼ਗਾਰ ਬਿਊਰੋ ਤੇ ਆਰ.ਸੇਟੀ. ਵਲੋਂ 8 ਦਿਨਾਂ ਦਾ ਸਕਿੱਲ ਟਰੇਨਿੰਗ ਪ੍ਰੋਗਰਾਮ ਉਦਯਮਤਾ ਵਿਕਾਸ ਕੋਰਸ ਫਗਵਾੜਾ ਦੇ ਸਰਕਾਰੀ ਨਵਜੀਵਨ ਕੇਂਦਰਾਂ ਵਿਖੇ ਨਗਰ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ, ਜਿਸਦਾ ਮੁੱਖ ਮਕਸਦ ਪੀੜਤਾਂ ਨੂੰ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਿਲ ਬਣਾਉਣਾ ਹੈ | ਅੱਜ ਇੱਥੇ ਸਰਕਾਰੀ ਨਵਜੀਵਨ ਕੇਂਦਰ ਵਿਖੇ ਇਸ ਸਕਿੱਲ ਟਰੇਨਿੰਗ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਡਾ.ਅਕਸ਼ਿਤਾ ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਬਿਊਰੋ ਤੇ ਆਰ.ਸੇ.ਟੀ. (ਰੂਰਲ ਸੈਲਫ ਇੰਪਲਾਈਮੈਂਟ ਟਰੇਨਿੰਗ ਇੰਸਟੀਚਿਊਟ) ਵਲੋਂ ਮਿਲ ਕੇ ਮਾਹਿਰਾਂ ਰਾਹੀਂ 8 ਦਿਨਾਂ ਦਾ ਉਦਯਮਤਾ ਵਿਕਾਸ ਕਾਰਜਕਰਮ ਕੋਰਸ ਕਰਵਾਇਆ ਜਾਵੇਗਾ ਜਿਸ ਪਿੱਛੋਂ ਜਦ ਪੀੜਤਾਂ ਦਾ ਇਲਾਜ ਮੁਕੰਮਲ ਹੋ ਜਾਵੇਗਾ ਤਾਂ ਉਨ੍ਹਾਂ ਦਾ ਸਵੈ ਰੁਜ਼ਗਾਰ ਸਥਾਪਤ ਕਰਨ 'ਚ ਵੀ ਸਹਾਇਤਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਕਾਰਜਕ੍ਰਮ ਦਾ ਮੁੱਖ ਉਦੇਸ਼ ਨਸ਼ੇ ਦੀ ਲਤ ਤੋਂ ਉਬਰ ਰਹੇ ਵਿਅਕਤੀਆਂ ਨੂੰ ਪੁਨਰਵਾਸ ਨਾਲ ਜੁੜੀਆਂ ਹੁਨਰ ਵਿਕਾਸ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਵੀ ਸਨਮਾਨ ਦੀ ਜ਼ਿੰਦਗੀ ਬਤੀਤ ਕਰਦੇ ਹੋਏ ਸਮਾਜ ਦੀ ਤਰੱਕੀ 'ਚ ਯੋਗਦਾਨ ਪਾ ਸਕਣ | ਉਨ੍ਹਾਂ ਕਿਹਾ ਕਿ ਇਹ ਕੋਰਸ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਤੇ ਉਦਯਮਸ਼ੀਲਤਾ ਸਬੰਧੀ ਔਸਤੀ ਤੇ ਵਿਹਾਰਕ ਜਾਣਕਾਰੀ ਦੇਣ ਲਈ ਤਿਆਰ ਕੀਤਾ ਗਿਆ ਹੈ | ਇਹ ਤਾਲੀਮੀ ਕੋਰਸ 8 ਦਿਨਾਂ ਦਾ ਹੋਵੇਗਾ ਤੇ ਇਹ 20 ਜੂਨ 2025 ਤੋਂ ਸ਼ੁਰੂ ਹੋਣ ਦੀ ਯੋਜਨਾ ਹੈ, ਜੋ ਕਿ ਚੁਣੇ ਗਏ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ 'ਚ ਕਰਵਾਇਆ ਜਾਵੇਗਾ | ਇਸ ਮੌਕੇ ਸਾਬਕਾ ਮੰਤਰੀ ਜੋਗਿੰਦਰ ਮਾਨ, ਮੇਅਰ ਰਾਮਪਾਲ ਉੱਪਲ, ਜ਼ਿਲ੍ਹਾ ਰੋਜ਼ਗਾਰ ਬਿਊਰੋ ਅਫਸਰ ਡਾ. ਰਾਜਨ ਸ਼ਰਮਾ, ਜ਼ਿਲ੍ਹਾ ਪਲੇਸਮੈਂਟ ਅਫ਼ਸਰ ਡਾ.ਵਰੁਣ ਜੋਸ਼ੀ, ਡਾਇਰੈਕਟਰ ਆਰ.ਸੇਤੀ. ਪਰਵੇਸ਼ ਤੇ ਐਸ.ਐਮ.ਓ ਫਗਵਾੜਾ ਡਾ.ਪਰਵਿੰਦਰ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਡੀ.ਐਮ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਖੇਤਾਂ 'ਚ ਕੰਮ ਕਰਦੇ ਨੌਜਵਾਨ ਨੂੰ ਸੱਪ ਨੇ ਡੱਸਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।