16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਿਵਲ ਸਰਜਨ ਵਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ •ਉਲੰਘਣਾ ਕਰਨ ਵਾਲਿਆਂ 'ਤੇ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਹੋਵੇਗੀ ਕਾਰਵਾਈ

ਅਜੀਤ ਡੈਸਕ 21-06-2025
ਕਪੂਰਥਲਾ, 20 ਜੂਨ (ਅਮਨਜੋਤ ਸਿੰਘ ਵਾਲੀਆ)-ਸਿਵਲ ਸਰਜਨ ਡਾ. ਹਰਪਾਲ ਸਿੰਘ ਦੀ ਅਗਵਾਈ ਵਿਚ ਅੱਜ ਪੀ.ਸੀ.ਪੀ.ਐਨ.ਡੀ.ਟੀ ਦੀ ਐਕਟ ਅਧੀਨ ਗਠਿਤ ਕੀਤੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ 'ਚ ਪੀ.ਸੀ.ਪੀ.ਐਨ.ਡੀ.ਟੀ ਐਕਟ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਸਕੈਨਿੰਗ ਸੈਂਟਰਾਂ ਦੀ ਸਮੇਂ-ਸਮੇਂ 'ਤੇ ਜਾਂਚ ਕੀਤੀ ਜਾਂਦੀ ਹੈ ਤਾਂ ਕੰਨਿਆ ਭਰੂਣ ਹੱਤਿਆ ਨੂੰ ਰੋਕਿਆ ਜਾ ਸਕੇ | ਉਨ੍ਹਾਂ ਸਾਰੇ ਸਕੈਨਿੰਗ ਸੈਂਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਭਰੂਣ ਜਾਂਚ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਸਕੈਨਿੰਗ ਸੈਂਟਰ ਦੀ ਰਜਿਸਟ੍ਰੇਸ਼ਨ ਰੱਦ ਕਰਕੇ ਕਾਨੰੂਨੀ ਕਾਰਵਾਈ ਵੀ ਕੀਤੀ ਜਾਵੇਗੀ | ਮੀਟਿੰਗ 'ਚ ਡੀਐਫਪੀਓ ਡਾ. ਰਵਜੀਤ ਸਿੰਘ, ਡਾ. ਸਿੰਮੀ ਧਵਨ, ਡਾਕਟਰ ਹਰਪ੍ਰੀਤ ਮੋਮੀ, ਡਾ. ਅਰਸ਼ਬੀਰ ਕੌਰ, ਜ਼ਿਲ੍ਹਾ ਅਟਾਰਨੀ ਕਪੂਰਥਲਾ ਵਿਸ਼ਾਲ ਅਨੰਦ, ਪ੍ਰੋਮਿਲਾ ਅਰੋੜਾ ਸੋਸ਼ਲ ਵਰਕਰ, ਡਾ. ਰਾਜ ਕੁਮਾਰ ਸੋਸ਼ਲ ਵਰਕਰ, ਡਿਪਟੀ ਮਾਸ ਮੀਡੀਆ ਅਫ਼ਸਰ ਕਮ ਪੀਐਨਡੀਟੀ ਕੁਆਰਡੀਨੇਟਰ ਸ਼ਰਨਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਪੰਚਾਇਤ ਬੇਗੋਵਾਲ ਵਿਖੇ 23 ਨੂੰ ਲੱਗੇਗਾ ਲੋਕ ਸੇਵਾ ਕੈਂਪ-ਪ੍ਰਧਾਨ ਦਲਜੀਤ ਕੌਰ ਅਗਲੀ ਖ਼ਬਰ ਨਗਰ ਨਿਗਮ ਵਲੋਂ 'ਦਾਨ ਉਤਸਵ' 25 ਤੇ 26 ਜੂਨ ਨੂੰ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।