ਕਪੂਰਥਲਾ, 20 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਗੋਪੀਪੁਰ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਵੱਡੇ ਭਰਾ ਨੇ ਛੋਟੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ | ਜੇਰੇ ਇਲਾਜ ਨਿਰਮਲ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਗੋਪੀਪੁਰ ਨੇ ਦੱਸਿਆ ਕਿ ਉਹ ਅੱਜ ਆਪਣੇ ਖੇਤਾਂ 'ਚ ਕੰਮ ਕਰ ਰਿਹਾ ਸੀ ਜਿੱਥੇ ਉਸਦੇ ਵੱਡੇ ਭਰਾ ਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਆ ਕੇ ਕਥਿਤ ਤੌਰ 'ਤੇ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ | ਜਦੋਂ ਉਸਨੇ ਇਸ ਤਰ੍ਹਾਂ ਕਰਨ ਤੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੈਨੂੰ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾਕਟਰ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਥਾਣਾ ਫੱਤੂਢੀਂਗਾ ਨੂੰ ਭੇਜ ਦਿੱਤੀ | ਗਈ ਹੈ | ਜ਼ਖ਼ਮੀ ਵਿਅਕਤੀ ਨੇ ਦੱਸਿਆ ਕਿ ਇਹ ਜ਼ਮੀਨ ਸਾਡੀ ਜੱਦੀ ਹੈ ਤੇ ਇਸ ਸਬੰਧੀ ਚੱਲ ਰਹੇ ਇਕ ਕੇਸ ਵਿਚ ਮਾਨਯੋਗ ਅਦਾਲਤ ਵਲੋਂ ਵੀ ਫ਼ੈਸਲਾ ਮੇਰੇ ਹੱਕ ਵਿਚ ਦਿੱਤਾ ਗਿਆ ਹੈ |