ਭੁਲੱਥ, 20 ਜੂਨ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਭਟਨੂਰਾ ਕਲਾਂ ਵਿਚ ਵੱਧ ਰਹੀਆਂ ਚੋਰੀਆਂ, ਲੁੱਟਾਂ ਖੋਹਾਂ ਤੇ ਨਸ਼ਿਆਂ ਦੇ ਖ਼ਿਲਾਫ਼ ਪਿੰਡ ਦੇ ਮੋਹਤਵਾਰ ਲੋਕਾਂ ਤੇ ਭੁਲੱਥ ਪੁਲਿਸ ਵਲੋਂ ਪਬਲਿਕ ਮੀਟਿੰਗ ਕੀਤੀ ਗਈ | ਇਸ ਮੌਕੇ ਉਚੇਚੇ ਤੌਰ 'ਤੇ ਥਾਣਾ ਭੁਲੱਥ ਦੇ ਐਸ.ਐਚ.ਓ. ਰਣਜੀਤ ਸਿੰਘ ਨੇ ਕਿਹਾ ਕਿ ਸਮਾਜ ਅੰਦਰ ਵਧ ਰਹੀ ਨਸ਼ਿਆਂ ਦੀ ਭਰਮਾਰ ਚਿੰਤਾ ਦਾ ਵੱਡਾ ਵਿਸ਼ਾ ਬਣ ਚੁੱਕਿਆ ਹੈ, ਜਿਸ ਕਰਕੇ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਸਰਗਰਮੀ ਵਰਤਦੇ ਹੋਏ ਪਿੰਡ-ਪਿੰਡ ਜਾ ਕੇ ਪੁਲਿਸ ਪਬਲਿਕ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਲੋਕ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ | ਜੇਕਰ ਕੋਈ ਵੀ ਨਸ਼ਾ ਵਿਕਰੇਤਾ ਨੋਟਿਸ ਵਿਚ ਆਉਂਦਾ ਹੈ ਤਾਂ ਉਸਦੀ ਜਾਣਕਾਰੀ ਭੁਲੱਥ ਪੁਲਿਸ ਨੂੰ ਦਿੱਤੀ ਜਾਵੇ ਤਾਂ ਕਿ ਬਣਦੀ ਕਾਰਵਾਈ ਤੁਰੰਤ ਕਰਕੇ ਨਸ਼ੇ ਦੇ ਵਿਕਰੇਤਾਵਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ | ਇਸ ਮੌਕੇ ਹਰਭਜਨ ਸਿੰਘ ਚੀਮਾ, ਸਰਬਜੀਤ ਸਿੰਘ ਟੀਟੂ, ਸ਼ਮਸ਼ੇਰ ਸਿੰਘ ਚੀਮਾ, ਜਸਵਿੰਦਰ ਸਿੰਘ ਕਾਹਲੋਂ, ਗੁਰਚਰਨ ਸਿੰਘ ਚੀਮਾ, ਸੁਖਵਿੰਦਰ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਨੰਬਰਦਾਰ, ਗੁਰਦੇਵ ਸਿੰਘ ਕਾਹਲੋਂ,ਅਜੀਤ ਸਿੰਘ ਕੁਹਾੜ, ਰਿਟਾਇਰਡ ਥਾਣੇਦਾਰ ਬਲਦੇਵ ਸਿੰਘ, ਮੁਖ਼ਤਿਆਰ ਸਿੰਘ ਗਿੱਲ ਆਦਿ ਹਾਜ਼ਰ ਸਨ |