16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੈਫਲਾਬਾਦ 'ਚ ਗੁਰਮਤਿ ਸਮਾਗਮ 1 ਨੂੰ •ਸਮਾਗਮ ਸੰਬੰਧੀ ਸ੍ਰੀ ਆਖੰਡ ਪਾਠ 29 ਜੂਨ ਨੂੰ ਸਵੇਰੇ 10 ਵਜੇ ਆਰੰਭ ਹੋਣਗੇ-ਬਾਬਾ ਲੀਡਰ ਸਿੰਘ

ਅਜੀਤ ਡੈਸਕ 21-06-2025
ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 1 ਜੁਲਾਈ ਦਿਨ ਮੰਗਲਵਾਰ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੇ ਸਬੰਧ ਵਿਚ 29 ਜੂਨ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 1 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਪੈਣਗੇ, ਉਪਰੰਤ ਉਪਰੰਤ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਗੁਰਦੁਆਰਾ ਸਾਹਿਬ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ | ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਗੁਰਮਤਿ ਸਮਾਗਮ ਵਿਚ ਪੰਥ ਦੇ ਮਹਾਨ, ਰਾਗੀ, ਢਾਡੀ, ਕਥਾਵਾਚਕ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ | ਸਮਾਗਮ ਵਿਚ ਕਾਰ ਸੇਵਾ ਸੰਪਰਦਾਵਾਂ ਦੇ ਮੁਖੀ, ਨਿਹੰਗ ਸਿੰਘ ਜਥੇਬੰਦੀਆਂ, ਨਿਰਮਲੇ ਉਦਾਸੀਨ ਸੰਪਰਦਾਵਾਂ ਤੋਂ ਇਲਾਵਾ ਸਮੂਹ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ | ਉਨ੍ਹਾਂ ਕਿਹਾ ਕਿ 1 ਜੁਲਾਈ ਨੂੰ ਗੁਰਦੁਆਰਾ ਸਾਹਿਬ ਵਿਚ ਅੰਮਿ੍ਤ ਸੰਚਾਰ ਹੋਵੇਗਾ | ਉਨ੍ਹਾਂ ਕਿਹਾ ਕਿ ਮੀਰੀ ਪੀਰੀ ਚੈਰੀਟੇਬਲ ਟਰੱਸਟ, ਨਗਰ ਨਿਵਾਸੀ ਤੇ ਪ੍ਰਵਾਸੀ ਭਾਰਤੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ |
ਪਿਛਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ ਅਗਲੀ ਖ਼ਬਰ ਪੱਤਰਕਾਰਾਂ ਨੇ ਹਰ ਔਖੇ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ-ਅਮਿਤ ਕੁਮਾਰ ਪੰਚਾਲ •ਪੱਤਰਕਾਰ ਲੋਕਾਂ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।