16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਭਾਜਪਾ ਪੰਜਾਬ ਵਿਧਾਨ ਸਭਾ ਦੀਆਂ 2027 'ਚ ਹੋਣ ਵਾਲੀਆਂ ਚੋਣਾਂ ਆਪਣੇ ਦਮ 'ਤੇ ਲੜ੍ਹੇਗੀ-ਰਜੇਸ਼ ਬਾਗਾ

ਅਜੀਤ ਡੈਸਕ 21-06-2025
ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਭਾਜਪਾ ਪੰਜਾਬ ਵਿਧਾਨ ਸਭਾ ਦੀ 2027 ਵਿਚ ਹੋਣ ਵਾਲੀ ਚੋਣ ਆਪਣੇ ਦਮ 'ਤੇ ਲੜੇਗੀ ਤੇ ਆਗਾਮੀ ਚੋਣਾਂ ਨੂੰ ਮੁੱਖ ਰੱਖਦਿਆਂ ਭਾਜਪਾ ਵਲੋਂ ਪਾਰਟੀ ਨੂੰ ਯੂਥ ਪੱਧਰ 'ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਮਨੋਰਥ ਨਾਲ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਜੇਸ਼ ਬਾਗਾ ਸੂਬਾਈ ਉਪ ਪ੍ਰਧਾਨ ਭਾਜਪਾ ਤੇ ਸਾਬਕਾ ਚੇਅਰਮੈਨ ਐਸ.ਸੀ. ਕਮਿਸ਼ਨ ਪੰਜਾਬ ਨੇ ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਗ੍ਰਹਿ ਪਿੰਡ ਖੋਜੇਵਾਲ ਵਿਚ ਇਕ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕੀਤਾ | ਰਜੇਸ਼ ਬਾਗਾ ਨੇ ਕਿਹਾ ਕਿ ਦੇਸ਼ ਵਿਚ ਵੱਖ-ਵੱਖ ਵਰਗਾਂ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਲੋਕ ਆਯੂਸ਼ਮਾਨ ਭਾਰਤ ਯੋਜਨਾ ਦਾ ਲਾਭ ਉਠਾ ਕੇ ਮੁਫ਼ਤ ਸਿਹਤ ਸੇਵਾਵਾਂ ਪ੍ਰਾਪਤ ਕਰ ਰਹੇ ਹਨ | ਇਸ ਤੋਂ ਪਹਿਲਾਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਮੰਡਲ ਪ੍ਰਧਾਨ ਸਰਬਜੀਤ ਸਿੰਘ ਦਿਉਲ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਸਭਰਵਾਲ, ਜ਼ਿਲ੍ਹੇ ਦੇ ਉਪ ਪ੍ਰਧਾਨ ਅਸ਼ਵਨੀ ਤੇ ਅਸ਼ੋਕ ਮਾਹਲਾ, ਲੱਕੀ ਸਰਪੰਚ, ਸ਼ਾਰਪ ਸਭਰਵਾਲ, ਨਿਰਮਲ ਖਿੰਡਾ, ਬਿੱਟੂ ਧੰਮ ਤੇ ਪਾਰਟੀ ਦੇ ਹੋਰ ਆਗੂਆਂ ਨੇ ਰਜੇਸ਼ ਬਾਗਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਰਣਜੀਤ ਸਿੰਘ ਖੋਜੇਵਾਲ ਨੇ ਭਾਜਪਾ ਦੇ ਸੂਬਾਈ ਆਗੂ ਨੂੰ ਦੱਸਿਆ ਕਿ ਪਾਰਟੀ ਵਲੋਂ ਕਪੂਰਥਲਾ ਵਿਧਾਨ ਸਭਾ ਹਲਕੇ 'ਚ ਬੂਥ ਪੱਧਰ 'ਤੇ ਕੈਂਪ ਲਗਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਉਨ੍ਹਾਂ ਦੇ ਕਾਰਡ ਬਣਾਏ ਜਾ ਰਹੇ ਹਨ |
ਪਿਛਲੀ ਖ਼ਬਰ ਕੰਮ ਤੋਂ ਵਾਪਸ ਜਾ ਰਹੀਆਂ ਮਹਿਲਾਵਾਂ ਨੂੰ ਕਾਰ ਨੇ ਮਾਰੀ ਟੱਕਰ, ਹੋਈਆਂ 2 ਮਹਿਲਾਂ ਜ਼ਖ਼ਮੀ ਅਗਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।