16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਮੋਬਾਈਲਾਂ ਦੀਆਂ ਦੁਕਾਨਾਂ 26 ਤੋਂ 29 ਜੂਨ ਤੱਕ ਬੰਦ ਰਹਿਣਗੀਆਂ-ਕੁਲਦੀਪ ਸਿੰਘ

ਅਜੀਤ ਡੈਸਕ 21-06-2025
ਕਪੂਰਥਲਾ, 20 ਜੂਨ (ਵਿ.ਪ੍ਰ.)-ਮੋਬਾਈਲ ਐਸੋਸੀਏਸ਼ਨ ਕਪੂਰਥਲਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਗਰਮੀ ਦੀਆਂ ਛੁੱਟੀਆਂ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਮੀਟਿੰਗ 'ਚ ਗਰਮੀ ਨੂੰ ਮੁੱਖ ਰੱਖਦਿਆਂ ਸਾਰੀਆਂ ਮੋਬਾਈਲਾਂ ਦੀਆਂ ਦੁਕਾਨਾਂ 26, 27, 28 ਤੇ 29 ਜੂਨ ਤੱਕ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਨੇ ਦੱਸਿਆ ਕਿ ਇਨ੍ਹਾਂ ਚਾਰ ਦਿਨਾਂ ਦੌਰਾਨ ਮੋਬਾਈਲ ਦੀਆਂ ਦੁਕਾਨਾਂ ਖੋਲਣ ਵਾਲੇ ਦੁਕਾਨਦਾਰ ਵਿਰੁੱਧ ਐਸੋਸੀਏਸ਼ਨ ਵਲੋਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਐਸੋਸੀਏਸ਼ਨ ਨਾਲ ਸਬੰਧਿਤ ਸਾਰੇ ਮੋਬਾਈਲ ਵੇਚਣ ਵਾਲੇ ਦੁਕਾਨਦਾਰਾਂ ਨੂੰ ਲਿਖ਼ਤੀ ਤੌਰ 'ਤੇ ਵੀ 4 ਦਿਨ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਹੈ | ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਕੋਈ ਮੋਬਾਈਲ ਵੇਚਣ ਵਾਲਾ ਦੁਕਾਨਦਾਰ ਇਸ ਫ਼ੈਸਲੇ ਦੀ ਉਲੰਘਣਾ ਕਰੇਗਾ ਤਾਂ ਐਸੋਸੀਏਸ਼ਨ ਸਬੰਧਿਤ ਦੁਕਾਨਦਾਰ ਦਾ ਬਾਈਕਾਟ ਕਰੇਗੀ ਤੇ ਉਸ ਨੂੰ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਹੀਂ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਟਰੈਕਟਰ ਟਰਾਲੀ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ ਅਗਲੀ ਖ਼ਬਰ ਰੇਲ ਕੋਚ ਫ਼ੈਕਟਰੀ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਆਰ.ਸੀ.ਐਫ. ਦੇ ਗੇਟ ਮੂਹਰੇ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।