16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਟਰੈਕਟਰ ਟਰਾਲੀ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ

ਅਜੀਤ ਡੈਸਕ 21-06-2025
ਕਪੂਰਥਲਾ, 20 ਜੂਨ (ਅਮਨਜੋਤ ਸਿੰਘ ਵਾਲੀਆ)-ਪ੍ਰਵੇਜ਼ ਨਗਰ ਨਜ਼ਦੀਕ ਮੋਟਰਸਾਈਕਲ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਲੋਧੀਪੁਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਕੰਮ ਤੋਂ ਵਾਪਸ ਆ ਰਿਹਾ ਸੀ, ਜਦੋਂ ਉਹ ਪਿੰਡ ਪ੍ਰਵੇਜ਼ ਨਗਰ ਨੇੜੇ ਪਹੁੰਚਿਆ ਤਾਂ ਟਰੈਕਟਰ ਟਰਾਲੀ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾ੍ਰਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਮੋਬਾਈਲਾਂ ਦੀਆਂ ਦੁਕਾਨਾਂ 26 ਤੋਂ 29 ਜੂਨ ਤੱਕ ਬੰਦ ਰਹਿਣਗੀਆਂ-ਕੁਲਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।