16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਢਾਬੇ 'ਤੇ ਭੰਨ-ਤੋੜ ਤੇ ਕੁੱਟਮਾਰ ਕਰਨ ਦੇ ਮਾਮਲੇ ਤਹਿਤ 4 ਨਾਬਾਲਗਾਂ ਸਮੇਤ 2 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 21-06-2025
ਜਲੰਧਰ, 20 ਜੂਨ (ਐੱਮ. ਐ ੱਸ. ਲੋਹੀਆ)-ਬੱਸ ਅੱਡੇ 'ਤੇ ਢਾਬੇ ਅੰਦਰ ਭੰਨ-ਤੋੜ ਤੇ ਕੁੱਟਮਾਰ ਕਰਨ ਦੇ ਮਾਮਲੇ ਤਹਿਤ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ 4 ਨਾਬਾਲਗਾਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ ਵਾਰਦਾਰ ਦੌਰਾਨ ਇਸਤੇਮਾਲ ਕੀਤੇ ਗਏ ਦੋ ਮੋਟਰਸਾਈਕਲ ਅਤੇ ਇਕ ਕਾਰ ਬਰਾਮਦ ਹੋਏ ਹਨ | ਮੁਲਜ਼ਮਾਂ ਦੀ ਪਛਾਣ ਸ਼ਰੀਫ਼ ਖਾਨ ਪੁੱਤਰ ਮੁਹੰਮਦ ਹਾਰੂਲ ਵਾਸੀ ਬਿਹਾਰ ਹਾਲ ਵਾਸੀ ਪਿੰਡ ਮਿੱਠਾਪੁਰ, ਜਲੰਧਰ ਤੇ ਅਰਜਨ ਪੁੱਤਰ ਰਾਜੇਸ਼ ਕੁਮਾਰ ਵਾਸੀ ਖਾਂਬਰਾ ਰੋਡ, ਜਲੰਧਰ ਵਜੋਂ ਦੱਸੀ ਗਈ ਹੈ | ਏ.ਡੀ.ਸੀ.ਪੀ. (ਸਿਟੀ-2) ਹਰਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ ਮਿਤੀ 14-6-2025 ਨੂੰ ਬੱਸ ਅੱਡਾ ਚੌਂਕੀ ਦੀ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਕਿ ਕੁਝ ਵਿਅਕਤੀਆਂ ਵਲੋਂ ਬੱਸ ਅੱਡੇ 'ਤੇ ਚੱਲ ਰਹੇ ਢਾਬੇ ਅੰਦਰ ਭੰਨ-ਤੋੜ ਕੀਤੀ ਗਈ ਹੈ ਤੇ ਉੱਥੇ ਮੌਜੂਦ ਵਿਅਕਤੀਆਂ ਨਾਲ ਕੁੱਟਮਾਰ ਵੀ ਕੀਤੀ ਗਈ ਹੈ | ਏ.ਡੀ.ਸੀ.ਪੀ. ਗਿੱਲ ਨੇ ਦੱਸਿਆ ਕਿ ਮਿਲੀ ਸ਼ਿਕਾਇਤ 'ਤੇ ਏ.ਸੀ.ਪੀ. (ਮਾਡਲ ਟਾਊਨ) ਰੂਪਦੀਪ ਕੌਰ ਅਤੇ ਥਾਣਾ ਮੁਖੀ ਅਜਾਇਬ ਸਿੰਘ ਔਜਲਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਮੁਲਾਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ 'ਚ 4 ਨਾਬਾਲਗ ਹੋਣ ਕਰਕੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਲੁਧਿਆਣਾ ਵਿਖੇ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਹੈ, ਜਦਕਿ ਮੁਲਜ਼ਮ ਸ਼ਰੀਫ਼ ਖਾਨ ਅਤੇ ਅਰਜਨ ਨੂੰ ਅਦਾਲਤ 'ਚ ਪੇਸ਼ ਕਰਕੇ ਉਨ੍ਹਾਂ ਦਾ 3 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਤੋਂ ਹੋਰ ਪੁੱਛਗਿੱਛ ਕਰਕੇ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਸਾਰੀਆਂ ਗੱਲਾਂ ਛੱਡੋ ਪਹਿਲਾਂ ਸਿਹਤ ਜ਼ਰੂਰੀ ਏ... ਅਗਲੀ ਖ਼ਬਰ ਜੰਮੂ ਤੋਂ ਚੰਡੀਗੜ੍ਹ ਪਰਿਵਾਰ ਦੇ ਨਾਲ ਜਾ ਰਹੇ ਸੀ.ਆਰ.ਪੀ.ਐਫ ਮੁਲਾਜ਼ਮ ਦੀ ਕਾਰ ਦੀ ਖੜੇ੍ਹ ਟਿੱਪਰ ਨਾਲ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।