16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 21-06-2025
ਸੁਭਾਨਪੁਰ, 20 ਜੂਨ (ਸਤਨਾਮ ਸਿੰਘ)-ਐਸ.ਐਸ. ਪੀ. ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ. ਪੀ. ਕਰਨੈਲ ਸਿੰਘ ਦੀ ਅਗਵਾਈ ਹੇਠ ਥਾਣਾ ਸੁਭਾਨਪੁਰ ਦੀ ਪੁਲਿਸ ਨੇ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਸਫਲਤਾ ਪ੍ਰਾਪਤ ਕੀਤੀ ਹੈ | ਐਸ.ਐਚ. ਓ. ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕੇ ਏ.ਐਸ.ਆਈ. ਸੁਖਵਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪਿੰਡ ਹਮੀਰਾ, ਦਿਆਲਪੁਰ ਤੇ ਲੱਖਣ ਖੋਲ੍ਹੇ ਦੇ ਨਜ਼ਦੀਕ ਮੌਜੂਦ ਸਨ ਤਾਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਸ਼ੱਕ ਪੈਣ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ 'ਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਮੁਖੀ ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕੇ ਕਾਬੂ ਕੀਤੇ ਗਏ ਕਥਿਤ ਦੋਸ਼ੀ ਨੇ ਆਪਣਾ ਨਾਂਅ ਰਣਧੀਰ ਸਿੰਘ ਉਰਫ਼ ਧੀਰਾ ਪੁੱਤਰ ਇੰਸਪੈਕਟਰ ਸਿੰਘ ਵਾਸੀ ਪਿੰਡ ਲੱਖਣ ਖੋਲ੍ਹੇ ਥਾਣਾ ਸੁਭਾਨਪੁਰ ਦੱਸਿਆ | ਉਕਤ ਵਿਅਕਤੀ ਦੇ ਖਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਜ਼ਮੀਨ ਨੂੰ ਕਾਰਪੋਰੇਟਰੀ ਗਿਰਜਾਂ ਤੋਂ ਬਚਾ ਕੇ ਰੱਖਣਾ ਬੇਹੱਦ ਜ਼ਰੂਰੀ: ਕਿਸਾਨ ਆਗੂ ਅਗਲੀ ਖ਼ਬਰ ਦੁਕਾਨ ਦੇ ਬਾਹਰੋਂ ਐਕਟਿਵਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।