16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪੁਲਿਸ ਨੇ ਕੱਢੀ ਗੁਰੂ ਨਾਨਕ ਸਟੇਡੀਅਮ ਤੋਂ ਸਾਈਕਲਾਥੋਨ

ਅਜੀਤ ਡੈਸਕ 21-06-2025

•ਅਮਿਤ ਕੁਮਾਰ ਪੰਚਾਲ, ਗੌਰਵ ਤੂਰਾ, ਸੱਜਣ ਸਿੰਘ ਚੀਮਾ ਨੇ ਦਿਖਾਈ ਸਾਈਕਲਾਥੋਨ ਨੂੰ ਹਰੀ ਝੰਡੀ
ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਥਾਨਕ ਗੁਰੂ ਨਾਨਕ ਸਟੇਡੀਅਮ ਤੋਂ 'ਸਿਹਤ ਵੀ ਵਿਰਾਸਤ ਵੀ' ਥੀਮ ਤਹਿਤ ਇਕ ਸਾਈਕਲਾਥੋਨ ਕੱਢੀ ਗਈ | ਇਸ ਮੌਕੇ ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਨੇ ਹਾਜ਼ਰ ਜਲੰਧਰ, ਕਪੂਰਥਲਾ ਤੇ ਹੁਸ਼ਿਆਰਪੁਰ ਦੇ ਨਾਮਵਰ ਸਾਈਕਿਲੰਗ ਕਲੱਬਾਂ ਦੇ ਮੈਂਬਰਾਂ ਤੇ ਵੱਡੀ ਗਿਣਤੀ 'ਚ ਲੋਕਾਂ, ਖਿਡਾਰੀਆਂ ਤੇ ਸਮਾਜ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਸ਼ਖ਼ਸੀਅਤਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ | ਐਸ.ਐਸ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾ ਸਿਰਫ਼ ਨਸ਼ਾ ਤਸਕਰਾਂ ਦੀ ਗਿ੍ਫ਼ਤਾਰੀ ਤੱਕ ਹੀ ਸੀਮਤ ਹੈ, ਸਗੋਂ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਜਾਗਰੂਕ ਕਰਵਾਉਣ ਦੇ ਮੰਤਵ ਨਾਲ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਬਾਅਦ 'ਚ ਸਾਈਕਲਾਥੋਨ ਨੂੰ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਗੌਰਵ ਤੂਰਾ ਐਸ.ਐਸ.ਪੀ. ਕਪੂਰਥਲਾ ਨੇ ਸਾਂਝੇ ਤੌਰ 'ਤੇ ਹਰੀ ਝੰਡੀ ਦਿਖਾ ਕੇ ਗੁਰੂ ਨਾਨਕ ਸਟੇਡੀਅਮ ਤੋਂ ਰਵਾਨਾ ਕੀਤਾ | ਉੱਘੇ ਵਾਤਾਵਰਨ ਪ੍ਰੇਮੀ ਤੇ ਮੈਂਬਰ ਰਾਜ ਸਭਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਗੌਰਵ ਤੂਰਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਲਲਿਤ ਸਕਲਾਲੀ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਦੀ ਅਗਵਾਈ 'ਚ ਕੱਢੀ ਗਈ ਇਸ ਸਾਈਕਲਾਥੋਨ ਨੂੰ ਜਲੰਧਰ, ਹੁਸ਼ਿਆਰਪੁਰ ਤੇ ਕਪੂਰਥਲਾ ਦੇ ਨਾਮਵਰ ਸਾਈਕਿਲੰਗ ਕਲੱਬਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਮੂਲੀਅਤ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਦਿੱਤਾ | ਇਸ ਮੌਕੇ ਬੋਲਦਿਆਂ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੜ ਵਸੇਬਾ ਕੇਂਦਰ 'ਚ ਨਸ਼ਾ ਛੱਡਣ ਲਈ ਕੀਤੇ ਜਾ ਰਹੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਾ ਛੱਡ ਕੇ ਸਮਾਜ ਵਿਚ ਆਪਣੇ ਪੈਰਾਂ 'ਤੇ ਖੜ੍ਹੇ ਕਰਨ ਲਈ ਵਿਸ਼ੇਸ਼ ਕਿੱਤਾ ਮੁਖੀ ਕੋਰਸ ਵੀ ਸ਼ੁਰੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਨਸ਼ੇ ਤੋਂ ਮੁਕਤੀ ਪਾ ਕੇ ਸਮਾਜ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਕੇ ਮਾਣ ਸਨਮਾਨ ਵਾਲਾ ਜੀਵਨ ਬਸਰ ਕਰ ਸਕਣ | ਇਸ ਮੌਕੇ ਬੋਲਦਿਆਂ ਚੇਅਰਪਰਸਨ ਲਲਿਤ ਸਕਲਾਨੀ ਤੇ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਜੰਗ ਛੇੜੀ ਗਈ ਹੈ ਤੇ ਇਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਇਸ ਮੌਕੇ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਬੇਗ ਸਿੰਘ, ਨਗਰ ਸੁਧਾਰ ਟਰੱਸਟ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਪ੍ਰਦੀਪ ਥਿੰਦ, ਐਸ.ਡੀ.ਐਮ. ਭੁਲੱਥ ਡੈਵੀ ਗੋਇਲ, ਐਸ.ਪੀ.ਹੈੱਡ ਕੁਆਰਟਰ ਗੁਰਪ੍ਰੀਤ ਸਿੰਘ, ਐਸ.ਪੀ. ਪ੍ਰਭਜੋਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੌਮਾਂਤਰੀ ਯੋਗ ਦਿਵਸ 'ਤੇ ਸ੍ਰੀ ਸਨਾਤਨ ਧਰਮ ਸਭਾ 'ਚ 21 ਜੂਨ ਨੂੰ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਅਗਲੀ ਖ਼ਬਰ ਲੋਕਾਂ ਦੀਆਂ ਕਮੇਟੀਆਂ ਲੈ ਕੇ ਫ਼ਰਾਰ ਹੋਏ ਵਿਅਕਤੀ ਨੂੰ ਖ਼ੁਦਕੁਸ਼ੀ ਕਰਨੋਂ ਰੋਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।