ਕਪੂਰਥਲਾ, 21 ਜੂਨ (ਅਮਨਜੋਤ ਸਿੰਘ ਵਾਲੀਆ)-ਥਾਣਾ ਫੱਤੂਢੀਂਗਾ ਅਧੀਨ ਆਉਂਦੇ ਪਿੰਡ ਰੱਤੜਾ ਨਜ਼ਦੀਕ ਮੋਟਰਸਾਈਕਲ ਚਾਲਕ ਨੂੰ ਅਣਪਛਾਤੇ ਵਾਹਨ ਵਲੋਂ ਨਾਲ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਥਾਣਾ ਫੱਤੂਢੀਂਗਾ ਦੇ ਐਸ.ਐਚ.ਓ. ਜਸਬੀਰ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਰੱਤੜਾ ਜੋ ਕਿ ਦੇਰ ਰਾਤ ਇਕ ਮੇਲਾ ਵੇਖ ਕੇ ਘਰ ਜਾ ਰਿਹਾ ਸੀ, ਜਦੋਂ ਉਹ ਪਿੰਡ ਰੱਤੜਾ ਦੇ ਮੌੜ 'ਤੇ ਪਹੁੰਚਿਆਂ ਤਾਂ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਉਹ ਗੰਭੀਰ ਜ਼ਖਮੀ ਹੋ ਗਿਆ | ਜਿਸਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਵਲੋਂ ਉਸਨੂੰ ਮਿ੍ਤਕ ਐਲਾਨ ਦਿੱਤਾ ਗਿਆ | ਐਸ.ਐਚ.ਓ. ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਤੇ ਲਾਸ਼ ਦਾ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |