20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਯੋਗਾ ਕਰਨ ਨਾਲ ਮਨੁੱਖ ਦਾ ਮਨ ਇਕਾਗਰ ਰਹਿੰਦਾ ਹੈ-ਪਿ੍ੰਸੀਪਲ ਸੈਣੀ <br/>

ਅਜੀਤ ਡੈਸਕ 22-06-2025
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਯੋਗ ਦਿਵਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਯੋਗਾ ਕਰਕੇ ਯੋਗ ਦਿਵਸ ਮਨਾਇਆ | ਸਕੂਲ ਦੇ ਪਿ੍ੰਸੀਪਲ ਮੈਡਮ ਰਾਜਬੀਰ ਕੌਰ ਸੈਣੀ ਨੇ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਾਡੇ ਸਰੀਰ ਦੀ ਤੰਦਰੁਸਤੀ ਲਈ ਯੋਗ ਆਸਣਾਂ ਦਾ ਵਿਸ਼ੇਸ਼ ਯੋਗਦਾਨ ਹੈ, ਕਿਉਂਕਿ ਯੋਗਾ ਕਰਨ ਨਾਲ ਮਨੁੱਖ ਦਾ ਮਨ ਇਕਾਗਰ ਰਹਿੰਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਯੋਗ ਸਬੰਧੀ ਇਕੱਲੇ-ਇਕੱਲੇ ਆਸਣ ਦਾ ਅਰਥ ਵਿਸਥਾਰ ਰੂਪ 'ਚ ਦੱਸਦਿਆਂ ਕਿਹਾ ਕਿ ਹਰ ਰੋਜ਼ ਯੋਗਾ ਕਰਨ ਨਾਲ ਜਿੱਥੇ ਸਰੀਰ ਨਿਰੋਗ ਰਹਿੰਦਾ ਹੈ, ਉੱਥੇ ਹੀ ਮਨੁੱਖ ਨਸ਼ਿਆਂ ਦੀ ਲਪੇਟ 'ਚ ਆਉਣ ਤੋਂ ਵੀ ਬਚ ਜਾਂਦਾ ਹੈ | ਸਕੂਲ ਦੀ ਐਮ.ਡੀ ਕਮਲਪ੍ਰੀਤ ਕੌਰ ਨੇ ਕਿਹਾ ਕਿ ਅੱਜ ਦੇ ਤਣਾਅ ਪੂਰਨ ਮਾਹੌਲ ਵਿਚ ਯੋਗ ਆਸਣ ਅਤਿ ਮਹੱਤਵਪੂਰਨ ਹਨ, ਕਿਉਂਕਿ ਜਿਸ ਤਰ੍ਹਾਂ ਆਮ ਤੌਰ ਤੇ ਅਸੀਂ ਬੋਲਦੇ ਹਾਂ ਕਿ 'ਜਾਨ ਹੈ ਤਾਂ ਜਹਾਨ ਹੈ' |

ਪਿਛਲੀ ਖ਼ਬਰ ਮਿਸ਼ਨ ਸਿਹਤ ਪੰਜਾਬ ਨੇ ਕਰਵਾਇਆ ਸਿਟੀ ਹਾਲ ਵਿਚ ਯੋਗਾ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹੇ ਭਰ 'ਚ ਵੱਖ-ਵੱਖ ਸੰਸਥਾਵਾਂ ਨੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।