20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਪ੍ਰਵਾਸੀ ਖੇਤ ਮਜ਼ਦੂਰ ਪਤੀ-ਪਤਨੀ ਦੀ ਮੌਤ

ਅਜੀਤ ਡੈਸਕ 22-06-2025
ਕਪੂਰਥਲਾ/ਸੁਲਤਾਨਪੁਰ ਲੋਧੀ, 21 ਜੂਨ (ਅਮਨਜੋਤ ਸਿੰਘ ਵਾਲੀਆ, ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਦੇ ਪਿੰਡ ਤਰਫਹਾਜੀ ਵਿਖੇ ਦੇਰ ਸ਼ਾਮ ਖੇਤਾਂ ਵਿਚ ਝੋਨਾ ਲਗਾਕੇ ਬਾਹਰ ਨਿਕਲੇ ਪ੍ਰਵਾਸੀ ਖੇਤ ਮਜ਼ਦੂਰ ਪਤੀ ਪਤਨੀ ਨੂੰ ਇਕ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਦਕਿ ਪਤੀ ਗੰਭੀਰ ਜ਼ਖਮੀ ਹੋ ਗਿਆ | ਜਿਸਨੂੰ ਪਹਿਲਾਂ ਸੁਲਤਾਨਪੁਰ ਲੋਧੀ ਹਸਪਤਾਲ ਲਿਜਾਇਆ ਗਿਆ ਜਿਸ ਉਪਰੰਤ ਉਸਨੂੰ ਕਪੂਰਥਲਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਜਿੱਥੇ ਡਿਊਟੀ ਡਾਕਟਰ ਵਲੋਂ ਉਸਨੂੰ ਵੀ ਮਿ੍ਤਕ ਐਲਾਨ ਦਿੱਤਾ ਗਿਆ | ਇਸ ਸਬੰਧੀ 108 ਐਂਬੂਲੈਂਸ ਦੇ ਪਾਇਲਟ ਲਵਪ੍ਰੀਤ ਸਿੰਘ ਤੇ ਈ.ਐਮ.ਟੀ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤਰਫਹਾਜੀ ਵਿਖੇ ਇਕ ਸੜ੍ਹਕ ਹਾਦਸੇ ਵਿਚ ਦੋ ਵਿਅਕਤੀ ਜ਼ਖਮੀ ਹੋ ਗਏ ਹਨ, ਜਿਸ 'ਤੇ ਉਹ ਮੌਕੇ 'ਤੇ ਪਹੁੰਚੇ ਤਾਂ ਪ੍ਰਵਾਸੀ ਖੇਤ ਮਜ਼ਦੂਰ ਪਤੀ ਪਤਨੀ ਸਨ ਜਿਨ੍ਹਾਂ ਵਿਚੋਂ ਪਤਨੀ ਟਹਿਲੀ ਦੇਵੀ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ, ਜਦਕਿ ਉਸਦਾ ਪਤੀ ਸ਼ੰਕਰ ਗੰਭੀਰ ਜ਼ਖਮੀ ਸੀ, ਜਿਸਨੂੰ ਪਹਿਲਾਂ ਸੁਲਤਾਨਪੁਰ ਲੋਧੀ ਹਸਪਤਾਲ ਲਿਜਾਇਆ ਗਿਆ | ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸਨੂੰ ਕਪੂਰਥਲਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ | ਜਿੱਥੇ ਡਿਊਟੀ ਡਾਕਟਰ ਵਲੋਂ ਉਸਨੂੰ ਮਿ੍ਤਕ ਐਲਾਨ ਦਿੱਤਾ ਗਿਆ | ਮਿ੍ਤਕ ਔਰਤ ਦੀ ਲਾਸ਼ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਤੇ ਮਿ੍ਤਕ ਵਿਅਕਤੀ ਦੀ ਲਾਸ਼ ਕਪੂਰਥਲਾ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤੀਆਂ ਗਈਆਂ ਹਨ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਪੁਲਿਸ ਮਾਮਲੇ ਜਾਂਚ ਕਰ ਰਹੀ ਹੈ |
ਪਿਛਲੀ ਖ਼ਬਰ ਜ਼ਮੀਨੀ ਝਗੜੇ ਦੀ ਪ੍ਰੇਸ਼ਾਨੀ ਕਾਰਨ ਔਰਤ ਡੁੱਬ ਕੇ ਮਰੀ-ਘਰਦਿਆਂ ਦਾ ਦੋਸ਼ <br/> ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਵਾਲੇ ਦੋ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।