20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਅੰਤਰਰਾਸ਼ਟਰੀ ਯੋਗ ਦਿਵਸ 'ਤੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ

ਹਿੰਦੂ ਕੰਨਿਆ ਕਾਲਜ ਵਿਚ ਯੋਗ ਦਿਵਸ 'ਤੇ ਲਗਾਏ ਯੋਗ ਕੈਂਪ ਵਿਚ ਯੋਗਾ ਮਾਹਿਰ ਪਿ੍ੰਸੀਪਲ ਰਕੇਸ਼ ਸ਼ਰਮਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕਰਾਜ ਅਗਰਵਾਲ | ਤਸਵੀਰ ਵਿਚ ਪਿ੍ੰਸੀਪਲ ਡਾ. ਅਰਚਨਾ ਗਰਗ, ਸੁਦਰਸ਼ਨ ਸ਼ਰਮਾ ਤੇ ਹੋਰ | (ਸੱਜੇ) ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਕਰਵਾਏ ਸਮਾਗਮ ਵਿਚ ਯੋਗਾ ਮਾਹਿਰ ਵਿਦਿਆਰਥੀਆਂ ਤੇ ਸਟਾਫ਼ ਨੂੰ ਯੋਗ ਅਭਿਆਸ ਕਰਵਾਉਂਦੇ ਹੋਏ | ਅਜੀਤ ਤਸਵੀਰ, ਤਿਲਕਰਾਜ <br/> 22-06-2025
ਕਪੂਰਥਲਾ, 21 ਜੂਨ (ਅਮਰਜੀਤ ਕੋਮਲ)-ਅੰਤਰਰਾਸ਼ਟਰੀ ਯੋਗ ਦਿਵਸ 'ਤੇ ਅੱਜ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ ਕਰਵਾਏ ਗਏ | ਜਿਨ੍ਹਾਂ ਵਿਚ ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਯੋਗ ਮਾਹਿਰਾਂ ਨੇ ਵੱਖ-ਵੱਖ ਯੋਗ ਆਸਣਾਂ ਦਾ ਅਭਿਆਸ ਕਰਵਾਇਆ | ਇਸੇ ਸਬੰਧ ਵਿਚ ਹੀ ਸਥਾਨਕ ਹਿੰਦੂ ਕੰਨਿਆ ਕਾਲਜ ਦੇ ਸਪੋਰਟਸ ਕਲੱਬ, ਰੈੱਡ ਕਰਾਸ ਯੂਨਿਟ, ਰੈੱਡ ਰੀਬਨ ਕਲੱਬ, ਈਕੋ ਕਲੱਬ, ਯੂਥ ਸਰਵਿਸਿਜ਼ ਕਲੱਬ, ਐਨ.ਐਸ.ਐਸ. ਤੇ ਐਨ.ਸੀ.ਸੀ. ਯੂਨਿਟ ਦੇ ਸਹਿਯੋਗ ਨਾਲ ਇਕ ਕੈਂਪ ਲਗਾਇਆ ਗਿਆ | ਜਿਸ ਵਿਚ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤਿਲਕਰਾਜ ਅਗਰਵਾਲ, ਮੈਂਬਰ ਸੁਦਰਸ਼ਨ ਸ਼ਰਮਾ ਤੇ ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਕੈਂਪ ਵਿਚ ਸਾਈਾ ਦਾਸ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਦੇ ਪਿ੍ੰਸੀਪਲ ਰਕੇਸ਼ ਸ਼ਰਮਾ ਤੇ ਯੋਗ ਇੰਸਟਰਕਟਰ ਨੇ ਪ੍ਰਾਣਾਯਾਮ ਤੇ ਕਸਰਤ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਉਨ੍ਹਾਂ ਵੱਖ-ਵੱਖ ਕਿਰਿਆਵਾਂ ਉਪਰੰਤ ਯੋਗ ਅਭਿਆਸ ਕਰਵਾਇਆ | ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਰੋਜ਼ਾਨਾ ਜੀਵਨ ਵਿਚ ਯੋਗ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਾਰਕਾ ਕਾਂਡਾਂ, ਸੀਮਾ ਠਾਕੁਰ ਤੇ ਸ੍ਰੀਮਤੀ ਮੁਕਤੀ ਦੇ ਯਤਨਾਂ ਦੀ ਸ਼ਲਾਘਾ ਕੀਤੀ | ਕੈਂਪ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਪੰਜਾਬੀ ਵਿਭਾਗ ਤੋਂ ਡਾ. ਜਸਦੀਪ ਕੌਰ ਨੇ ਨਿਭਾਏ |
ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਯੋਗ ਦਿਵਸ ਮਨਾਇਆ-ਯੋਗ ਦਿਵਸ ਦੇ ਸਬੰਧ ਵਿਚ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਹੈੱਡ ਬੁਆਏ ਵਿਸ਼ਾਲਦੀਪ ਸਿੰਘ ਤੇ ਹੈੱਡ ਗਰਲ ਗੋਰੀਸ਼ਾ ਚੋਪੜਾ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਯੋਗ ਅਭਿਆਸ ਕਰਵਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਚਰਨ ਸਿੰਘ ਤੇ ਡਾਇਰੈਕਟਰ ਡਾ. ਬਲਜੀਤ ਕੌਰ ਤੇ ਪਿ੍ੰਸੀਪਲ ਮਧੂ ਗੋਸਵਾਮੀ ਨੇ ਮਨੁੱਖੀ ਜ਼ਿੰਦਗੀ ਵਿਚ ਯੋਗ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਤੇ ਸਟਾਫ਼ ਨੂੰ ਰੋਜ਼ਾਨਾ ਯੋਗ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਹਰਨੀਤ ਕੌਰ, ਸੰਜਨਾ, ਭੁਪਿੰਦਰ ਕੌਰ, ਅਮਨਦੀਪ ਕੌਰ, ਮੀਨੂ ਸ਼ਰਮਾ, ਮਨਦੀਪ ਕੌਰ, ਨਰਿੰਦਰ ਕੌਰ, ਰਣਜੀਤ ਕੌਰ, ਸਤਵਿੰਦਰ ਕੌਰ, ਨਵਦੀਪ ਕੌਰ, ਰਜਿੰਦਰ ਕੌਰ, ਸੰਦੀਪ ਕੌਰ, ਪਲਵਿੰਦਰ ਕੌਰ, ਅਮਨਪ੍ਰੀਤ ਕੌਰ ਤੇ ਸ਼ਿਵਾਨੀ ਨੇ ਵਿਸ਼ੇਸ਼ ਯੋਗਦਾਨ ਪਾਇਆ |
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਵਿਚ ਯੋਗ ਦਿਵਸ ਮਨਾਇਆ-ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਯੋਗ ਦਿਵਸ ਸਬੰਧੀ ਮੈਂਬਰ ਇੰਚਾਰਜ ਅਮਰੀਕ ਸਿੰਘ ਚਾਵਲਾ, ਜਗਜੀਤ ਸਿੰਘ ਗਾਬਾ, ਜਗਜੀਤ ਸਿੰਘ ਉੱਪਲ, ਹੇਮੰਤ ਸਿੰਘ ਤੇ ਪਿ੍ੰਸੀਪਲ ਸੁਮਨਜੀਤ ਕੌਰ ਵਾਲੀਆ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ | ਆਨਲਾਈਨ ਕਰਵਾਏ ਸਮਾਗਮ ਵਿਚ ਸਕੂਲ ਦੇ ਨਰਸਰੀ ਜਮਾਤ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਸਕੂਲ ਸਟਾਫ਼ ਮੈਂਬਰਾਂ ਨੇ ਆਪਣੇ ਘਰਾਂ ਵਿਚ ਯੋਗ ਅਧਿਆਪਕਾਂ ਦੀ ਅਗਵਾਈ ਵਿਚ ਸੂਰਜ ਨਮਸਕਾਰ, ਤਾੜ ਆਸਣ, ਭ੍ਰਾਮਰੀ, ਪ੍ਰਾਣਾਯਾਮ ਤੋਂ ਇਲਾਵਾ ਹੋਰ ਕਿਰਿਆਵਾਂ ਕੀਤੀਆਂ | ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਵਾਲੀਆ ਨੇ ਕਿਹਾ ਕਿ ਯੋਗ ਸਿਰਫ ਕਸਰਤ ਨਹੀਂ ਸਗੋਂ ਜੀਵਨ ਜਿਊਣ ਦੀ ਕਲਾ ਤੇ ਵਿਗਿਆਨ ਹੈ ਤੇ ਯੋਗ ਰਾਹੀਂ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਨਿਜਾਤ ਪਾ ਸਕਦੇ ਹਾਂ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਅਧਿਆਪਕਾ ਜਗਜੀਤ ਕੌਰ, ਅੰਮਿ੍ਤਪਾਲ ਕੌਰ, ਅਮਿਤ ਅਨੇਜਾ, ਸ਼ਿਵਾਂਗ, ਰਾਜਦੀਪ ਕੌਰ, ਗੁਰਪ੍ਰੀਤ ਸਿੰਘ, ਸੁਮਨ, ਜਸਕਰਨ ਨੇ ਵਿਸ਼ੇਸ਼ ਯੋਗਦਾਨ ਪਾਇਆ |
ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਲਾਇਲਪੁਰ ਖ਼ਾਲਸਾ ਕਾਲਜ ਵਿਚ ਸਮਾਗਮ-ਸਥਾਨਕ ਲਾਇਲਪੁਰ ਖ਼ਾਲਸਾ ਕਾਲਜ ਦੇ ਰੈੱਡ ਰੀਬਨ ਕਲੱਬ, ਐਨ.ਐਸ.ਐਸ. ਵਿਭਾਗ ਤੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਸਾਂਝੇ ਤੌਰ 'ਤੇ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ ਲਾਸਾਨੀ ਮੁੱਖ ਮਹਿਮਾਨ ਵਜੋਂ ਤੇ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਤੇ ਸੀਨੀਅਰ ਐਡਵੋਕੇਟ ਅਨੁਜ ਆਨੰਦ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਵਲੋਂ ਦਿੱਤੇ ਸੰਦੇਸ਼ ਵਿਚ ਵਿਦਿਆਰਥੀਆਂ ਨੂੰ ਰੋਜ਼ਾਨਾ ਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਗੁਰਭਜਨ ਸਿੰਘ ਲਾਸਾਨੀ ਨੇ ਕਿਹਾ ਕਿ ਯੋਗ ਮਨੁੱਖ ਦੀ ਜੀਵਨ ਸ਼ੈਲੀ ਵਿਚ ਸੁਧਾਰ, ਅਨੁਸ਼ਾਸਨ ਤੇ ਤੰਦਰੁਸਤੀ ਲਿਆਉਂਦਾ ਹੈ | ਇਸ ਲਈ ਵਿਦਿਆਰਥੀਆਂ ਨੂੰ ਰੋਜ਼ਾਨਾ ਯੋਗ ਅਭਿਆਸ ਕਰਨਾ ਚਾਹੀਦਾ ਹੈ | ਐਡਵੋਕੇਟ ਅਨੁਜ ਆਨੰਦ ਨੇ ਵੀ ਵਿਦਿਆਰਥੀਆਂ ਨੂੰ ਯੋਗ ਦੀ ਮਨੁੱਖ ਦੇ ਜੀਵਨ ਵਿਚ ਮਹੱਤਤਾ ਬਾਰੇ ਜਾਣੂ ਕਰਵਾਇਆ | ਕਾਲਜ ਦੇ ਰੈੱਡ ਰੀਬਨ ਕਲੱਬ ਤੇ ਐਨ.ਐਸ.ਐਸ. ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਯੋਗ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ | ਉਨ੍ਹਾਂ ਕਿਹਾ ਕਿ ਯੋਗ ਜਿੱਥੇ ਮਨੁੱਖ ਦੇ ਅੰਦਰੂਨੀ ਅੰਗਾ ਨੂੰ ਮਜ਼ਬੂਤ ਕਰਦਾ ਹੈ ਉੱਥੇ ਵੱਖ-ਵੱਖ ਯੋਗ ਆਸਣ ਤੇ ਪ੍ਰਾਣਾਯਾਮ ਰਾਹੀਂ ਬਹੁਤ ਗੰਭੀਰ ਬਿਮਾਰੀਆਂ ਤੋਂ ਨਿਜਾਤ ਪਾ ਸਕਦੇ ਹਾਂ | ਕਾਲਜ ਦੇ ਵਿਦਿਆਰਥੀ ਅਨੀਕੇਤ ਤੇ ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੇ ਜੁਆਇੰਟ ਸਕੱਤਰ ਹੇਮੰਤ ਪੁਲਾਨੀ ਨੇ ਵਿਦਿਆਰਥੀਆਂ ਨੂੰ ਪ੍ਰਾਣਾਯਾਮ, ਧਿਆਨ, ਸਮਾਧੀ, ਯੁਗਤਾਹਾਰ, ਮੰਤਰ ਜਪ, ਭੁਜੰਗ ਆਦਿ ਆਸਣਾ ਦਾ ਅਭਿਆਸ ਕਰਵਾਇਆ | ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਅਮਰੀਕ ਸਿੰਘ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਵੱਖ-ਵੱਖ ਸ਼ਖ਼ਸੀਅਤਾਂ, ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |
ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਯੋਗ ਦਿਵਸ ਸਬੰਧੀ ਸਮਾਗਮ-ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਕੌਮਾਂਤਰੀ ਯੋਗ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਐਨ.ਐਸ.ਐਸ. ਯੂਨਿਟ, ਈਕੋ ਕਲੱਬ ਤੇ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਨੇ ਮਿਲਕੇ ਯੋਗ ਅਭਿਆਸ ਕੀਤਾ | ਉਪਰੰਤ ਕਾਲਜ ਦੀ ਪ੍ਰੋ. ਕੁਲਜੀਤ ਕੌਰ ਨੇ ਕਿਹਾ ਕਿ ਆਧੁਨਿਕ ਜੀਵਨ ਸ਼ੈਲੀ ਕਾਰਨ ਮਾਨਸਿਕ ਤੇ ਸਰੀਰਕ ਬਿਮਾਰੀਆਂ ਵਿਚ ਵਾਧਾ ਹੋ ਰਿਹਾ ਹੈ | ਅਜਿਹੀ ਸਥਿਤੀ ਵਿਚ ਯੋਗ ਇਕ ਸਧਾਰਨ ਪਰ ਪ੍ਰਭਾਵਸ਼ਾਲੀ ਜਰੀਆਂ ਹੈ ਜੋ ਮਨੁੱਖ ਨੂੰ ਤੰਦਰੁਸਤ ਰੱਖਣ ਵਿਚ ਮਦਦਗਾਰ ਸਾਬਤ ਹੋ ਸਕਦਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਐਨ.ਐਸ.ਐਸ. ਯੂਨਿਟ ਤੇ ਈਕੋ ਕਲੱਬ ਵਲੋਂ ਕਾਲਜ ਦੇ ਸਟਾਫ਼ ਦੇ ਸਹਿਯੋਗ ਨਾਲ ਯੋਗ ਦਿਵਸ ਸਬੰਧੀ ਸਮਾਗਮ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿਚ ਯੋਗ ਸ਼ਾਮਲ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਸਿਹਤ ਵਿਗੜਣ ਕਾਰਨ ਮੌਤ ਹੋਈ ਅਗਲੀ ਖ਼ਬਰ ਨਗਰ ਨਿਗਮ ਵਲੋਂ ਮਨਸੂਰਵਾਲ ਦੋਨਾ ਦੇ ਸ਼ਮਸ਼ਾਨਘਾਟ ਦਾ ਰਸਤਾ ਤੇ ਗੇਟ ਬੰਦ ਕੀਤੇ ਜਾਣ ਦੇ ਫ਼ੈਸਲਾ ਦਾ ਲੋਕਾਂ ਵਲੋਂ ਜ਼ੋਰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।