ਕਪੂਰਥਲਾ, 21 ਜੂਨ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਦੇਰ ਰਾਤ ਸਿਹਤ ਵਿਗੜਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਕਰਮਚਾਰੀ ਇਕ ਹਵਾਲਾਤੀ ਗੁਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ (23) ਵਾਸੀ ਕੇਂਦਰੀ ਜੇਲ੍ਹ ਨੂੰ ਸਿਹਤ ਖ਼ਰਾਬ ਹੋਣ 'ਤੇ ਸਿਵਲ ਹਸਪਤਾਲ ਕਪੂਰਥਲਾ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ ਸਨ, ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ | ਜਿਸਦਾ ਅੱਜ ਡਾਕਟਰਾਂ ਦਾ ਇਕ ਬੋਰਡ ਬਣਾਕੇ ਜੁਡੀਸ਼ੀਅਲ ਮੈਜਿਸਟਰੇਟ ਜਗਵੀਰ ਸਿੰਘ ਬਤਰਾ ਦੀ ਹਾਜ਼ਰੀ ਵਿਚ ਪੋਸਟਮਾਰਟਮ ਕਰਨ ਉਪਰੰਤ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬੀ.ਐਲ.ਐਸ. 196 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ |