13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ

ਅਜੀਤ ਡੈਸਕ 01-09-2025
ਸੁਲਤਾਨਪੁਰ ਲੋਧੀ, 31 ਅਗਸਤ (ਨਰੇਸ਼ ਹੈਪੀ, ਥਿੰਦ)-ਜ਼ਿਲ੍ਹਾ ਪ੍ਰਸ਼ਾਸਨ ਨੇ ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਦੇ ਮੱਦੇਨਜ਼ਰ ਜਿਥੇ ਹੜ੍ਹ ਪ੍ਰਭਾਵਿਤ ਖੇਤਰਾਂ 'ਚੋਂ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ਉੱਪਰ ਜਾਣ ਦੀ ਅਪੀਲ ਕੀਤੀ ਹੈ, ਉੱਥੇ ਹੀ ਹੁਣ ਸਿਵਲ ਤੇ ਪੁਲਿਸ ਦੇ ਅਧਿਕਾਰੀਆਂ/ ਕਰਮਚਾਰੀਆਂ ਵਲੋਂ ਟੀਮਾਂ ਬਣਾ ਕੇ ਲੋਕਾਂ ਨੂੰ ਘਰ-ਘਰ ਜਾ ਕੇ ਨਾਲ ਆਉਣ ਦੀ ਬੇਨਤੀ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਬਿਆਸ ਦਾ ਪਾਣੀ 2.37 ਲੱਖ ਕਿਊਸਿਕ ਉੱਪਰ ਜਾਣ ਪਿੱਛੋਂ ਲੋਕਾਂ ਨੂੰ ਅਲਰਟ ਕਰਦਿਆਂ ਤੁਰੰਤ ਐਸ.ਡੀ.ਆਰ.ਐਫ. ਤੇ ਆਰਮੀ ਦੀ ਸਹਾਇਤਾ ਨਾਲ ਬਾਹਰ ਆਉਣ ਦੀ ਅਪੀਲ ਕੀਤੀ ਗਈ | ਕੁੱਝ ਲੋਕਾਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਆਪਣੇ ਘਰਾਂ 'ਚ ਹੀ ਰਹਿਣ ਨੂੰ ਤਰਜੀਹ ਦਿੱਤੇ ਜਾਣ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ, ਮੁਹੰਮਦਾਬਾਦ, ਸਾਂਗਰਾ, ਭੈਣੀ ਕਾਦਰ ਬਖ਼ਸ਼, ਰਾਮਪੁਰ ਗੌਰੇ ਵਿਖੇ ਲੋਕਾਂ ਨੂੰ ਪੱਕਿਆ ਹੋਇਆ ਭੋਜਨ ਤੇ ਲੋੜ ਅਨੁਸਾਰ ਦਵਾਈ ਵੀ ਦਿੱਤੀ ਜਾ ਰਹੀ ਹੈ |
ਪਿਛਲੀ ਖ਼ਬਰ ਮੁੱਖ ਸਕੱਤਰ ਨੇ ਕਿਸ਼ਤੀ ਰਾਹੀਂ ਪ੍ਰਭਾਵਿਤ ਪਿੰਡਾਂ 'ਚ ਜਾ ਕੇ ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਐਤਵਾਰ ਸਵੇਰ ਤੋਂ ਪੈ ਰਹੇ ਮੀਂਹ ਨੇ ਵਿਗਾੜਿਆ ਲੋਕਾਂ ਦੀ ਛੁੱਟੀ ਦਾ ਮਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।