13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪੰਜਾਬ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਨੂੰ ਟੀਮ ਭੇਜਣ ਲਈ ਬੇਨਤੀ ਕਰਾਂਗੇ- ਸੋਮ ਪ੍ਰਕਾਸ਼

ਅਜੀਤ ਡੈਸਕ 01-09-2025
ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ)- ਪੰਜਾਬ ਵਿਚ ਹੜ੍ਹਾਂ ਨਾਲ ਬਰਬਾਦ ਹੋਈਆਂ ਫ਼ਸਲਾਂ ਤੇ ਲੋਕਾਂ ਦੇ ਹੋਏ ਜਾਨੀ ਤੇ ਮਾਲੀ ਨੁਕਸਾਨ ਨੂੰ ਦੇਖਦਿਆਂ ਉਹ ਕੇਂਦਰ ਸਰਕਾਰ ਨੂੰ ਬੇਨਤੀ ਕਰਨਗੇ ਕਿ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਭੇਜੀ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬਾਗੂਵਾਲ ਤੇ ਕੰਮੇਵਾਲ ਦੇ ਲੋਕਾਂ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਤੇ ਹੋਰ ਆਗੂਆਂ ਨਾਲ ਰਾਹਤ ਸਮਗਰੀ ਤਕਸੀਮ ਕਰਨ ਮੌਕੇ ਕਹੀ | ਉਨ੍ਹਾਂ ਕਿਹਾ ਕਿ ਸੰਕਟ ਦੇ ਇਸ ਸਮੇਂ ਕਿਸੇ ਵੀ ਪਰਿਵਾਰ ਨੂੰ ਭੁੱਖਾ ਜਾਂ ਬੇਸਹਾਰਾ ਨਹੀਂ ਰਹਿਣ ਦਿੱਤਾ ਜਾਵੇਗਾ | ਪਾਰਟੀ ਆਗੂ ਤੇ ਵਰਕਰ ਰਾਹਤ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਉਣਗੇ | ਇਸ ਮੌਕੇ ਸੋਮ ਪ੍ਰਕਾਸ਼ ਤੇ ਰਣਜੀਤ ਸਿੰਘ ਖੋਜੇਵਾਲ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਭਾਜਪਾ ਆਗੂ ਤੇ ਵਰਕਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ | ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੁਦਰਤੀ ਆਫ਼ਤ ਮੌਕੇ ਪ੍ਰਭਾਵਿਤ ਲੋਕਾਂ ਦੀ ਮਦਦ ਵਿਚ ਸਹਿਯੋਗ ਦੇਣ | ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਕੈਂਪ ਵੀ ਲਗਾਏ ਗਏ ਹਨ ਪਰ ਭਾਜਪਾ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਤੱਕ ਰਾਹਤ ਸਮਗਰੀ ਦੇਣ ਦਾ ਯਤਨ ਸਾਰਥਿਕ ਸਾਬਤ ਹੋਇਆ ਹੈ | ਇਸ ਮੌਕੇ ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਦਾ, ਸ਼ਾਮ ਸੁੰਦਰ ਅਗਰਵਾਲ, ਜ਼ਿਲ੍ਹੇ ਦੇ ਜਨਰਲ ਸਕੱਤਰ ਕਪੂਰ ਚੰਦ ਥਾਪਰ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਰਜੀਵ ਬਾਵਾ, ਮੰਡਲ ਪ੍ਰਧਾਨ ਸਰਬਜੀਤ ਦਿਓਲ, ਕਮਲ ਪ੍ਰਭਾਕਰ, ਬਲਵੰਤ ਸਿੰਘ ਬੂਟਾਂ, ਜ਼ਿਲ੍ਹੇ ਦੇ ਮੀਤ ਪ੍ਰਧਾਨ ਅਸ਼ੋਕ ਮਾਹਲਾ, ਮੀਡੀਆ ਸੈੱਲ ਦੇ ਆਗੂ ਵਿੱਕੀ ਗੁਜਰਾਲ, ਮਧੂ ਸੂਦ, ਸਰਬਜੀਤ ਰਾਜ ਪੰਚ, ਬਲਜੀਤ ਸਿੰਘ, ਰਾਜ ਖਾਨਪੁਰੀ, ਸੁਰਿੰਦਰ ਸਿੰਘ ਬਾਗੂਵਾਲ, ਗਿਆਨੀ ਚਰਨਜੀਤ ਸਿੰਘ, ਸੁੱਚਾ ਸਿੰਘ ਕੰਮੇਵਾਲ, ਸੁਰਜੀਤ ਸਿੰਘ ਦੇਸਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਰਿਆ ਬਿਆਸ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਦਾ ਖ਼ਤਰਾ ਬਰਕਰਾਰ ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਨੇ ਸੰਤ ਸੀਚੇਵਾਲ ਨੂੰ ਫ਼ੋਨ ਕਰ ਕੇ ਹੜ੍ਹਾਂ ਦੀ ਗੰਭੀਰ ਸਥਿਤੀ 'ਤੇ ਚਿੰਤਾ ਪ੍ਰਗਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।