12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਕੇਂਦਰ ਸਰਕਾਰ ਇਕ ਸਾਜਿਸ਼ ਤਹਿਤ ਪੰਜਾਬ ਨੂੰ ਬਰਬਾਦ ਕਰਨ 'ਤੇ ਤੁਲੀ-ਭਿੰਡਰ

ਅਜੀਤ ਡੈਸਕ 01-09-2025
ਡਡਵਿੰਡੀ, 31 ਅਗਸਤ (ਦਿਲਬਾਗ ਸਿੰਘ ਝੰਡ)- ਉੱਘੇ ਸਮਾਜ ਸੇਵਕ ਅਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲਾ ਨੇ ਕਿਹਾ ਹੈ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਅੱਜ ਤੱਕ ਪੰਜਾਬ ਦੇ ਹੜ੍ਹ ਮਰੇ ਇਲਾਕਿਆਂ ਦੀ ਸਾਰ ਨਹੀਂ ਲਈ ਕਿਉਂਕਿ ਕੇਂਦਰ ਸਰਕਾਰ ਇੱਕ ਸਾਜ਼ਿਸ਼ ਤਹਿਤ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਸਮਝਦੀ ਜਿਸ ਕਰਕੇ ਅੱਜ ਤਕ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਪੰਜਾਬ 'ਚ ਆਏ ਹੜ੍ਹਾਂ ਬਾਰੇ ਚੁੱਪੀ ਧਾਰੀ ਹੋਈ ਹੈ | ਉਨ੍ਹਾਂ ਕਿ ਕੇਂਦਰ ਸਰਕਾਰ ਵੱਲੋਂ ਹੜ੍ਹਾਂ ਰਾਹੀਂ ਪੰਜਾਬ ਤੇ ਪੰਜਾਬੀਆਂ ਨੂੰ ਡੋਬਣ ਦੀ ਕੋਝੀ ਸਾਜ਼ਿਸ਼ ਰਚੀ ਜਾ ਰਹੀ ਹੈ ਜਿਸ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਤੁਰੰਤ ਆਰਥਿਕ ਪੈਕੇਜ ਦਾ ਐਲਾਨ ਕਰਨ |
ਪਿਛਲੀ ਖ਼ਬਰ ਉਦਯੋਗਿਕ ਤੇ ਸਮਾਜਿਕ ਸੰਗਠਨਾਂ ਨੇ ਟਰੰਪ ਦੀਆਂ ਭਾਰਤ ਵਿਰੋਧੀ ਨੀਤੀਆਂ ਪ੍ਰਤੀ ਜਤਾਈ ਨਾਰਾਜ਼ਗੀ ਅਗਲੀ ਖ਼ਬਰ ਸੀ.ਪੀ.ਆਈ (ਐਮ) ਦੀ ਸੂਬਾ ਸਕੱਤਰੇਤ ਦੀ ਵਿਸ਼ੇਸ਼ ਇਕੱਤਰਤਾ 'ਚ ਸਮੁੱਚੀ ਪਾਰਟੀ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨ ਦਾ ਦਿੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।