12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਉਦਯੋਗਿਕ ਤੇ ਸਮਾਜਿਕ ਸੰਗਠਨਾਂ ਨੇ ਟਰੰਪ ਦੀਆਂ ਭਾਰਤ ਵਿਰੋਧੀ ਨੀਤੀਆਂ ਪ੍ਰਤੀ ਜਤਾਈ ਨਾਰਾਜ਼ਗੀ

ਅਜੀਤ ਡੈਸਕ 01-09-2025
ਫਗਵਾੜਾ, 31 ਅਗਸਤ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦੇ ਵੱਖ-ਵੱਖ ਉਦਯੋਗਿਕ ਤੇ ਸਮਾਜਿਕ ਸੰਗਠਨਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਭਾਰਤ ਵਿਰੋਧੀ ਨੀਤੀਆਂ 'ਤੇ ਡੂੰਘਾ ਗੁੱਸਾ ਪ੍ਰਗਟ ਕੀਤਾ ਹੈ ਤੇ ਦੇਸ਼ ਵਾਸੀਆਂ ਨੂੰ ਅਮਰੀਕੀ ਉਤਪਾਦਾਂ ਦਾ ਬਾਈਕਾਟ ਕਰਨ ਤੇ ਸਵਦੇਸ਼ੀ ਉਤਪਾਦਾਂ ਨੂੰ ਤਰਜੀਹ ਦੇਣ ਦਾ ਸੱਦਾ ਦਿੱਤਾ ਹੈ | ਅਮਰੀਕੀ ਰਾਸ਼ਟਰਪਤੀ ਵੱਲੋਂ ਭਾਰਤ 'ਤੇ 50 ਪ੍ਰਤੀਸ਼ਤ ਟੈਰਿਫ਼ ਲਗਾਉਣ ਦੇ ਐਲਾਨ ਦੀ ਸਖ਼ਤ ਨਿਖੇਧੀ ਕਰਦੇ ਹੋਏ ਰੋਟਰੀ ਕਲੱਬ ਜੇਮਸ, ਲਘੂ ਉਦਯੋਗ ਭਾਰਤੀ, ਭਾਰਤ ਵਿਕਾਸ ਪ੍ਰੀਸ਼ਦ, ਆਈ.ਐਮ.ਏ. ਆਦਿ ਦੇ ਨੁਮਾਇੰਦਿਆਂ ਨੇ ਕਿਹਾ ਕਿ ਜੇਕਰ ਭਾਰਤ ਦੇ ਲੋਕ ਵਚਨਬੱਧਤਾ ਨਾਲ ਅਮਰੀਕੀ ਉਤਪਾਦਾਂ ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿੰਦੇ ਹਨ ਤਾਂ ਟਰੰਪ ਦਾ ਟੈਰਿਫ਼ ਖ਼ੁਦ ਅਮਰੀਕਾ ਦੇ ਗਲੇ ਦੀ ਹੱਡੀ ਬਣ ਜਾਵੇਗਾ | ਲਘੂ ਉਦਯੋਗ ਭਾਰਤੀ ਦੇ ਸਾਬਕਾ ਸੂਬਾ ਪ੍ਰਧਾਨ ਅਸ਼ੋਕ ਗੁਪਤਾ ਤੇ ਸਥਾਨਕ ਇਕਾਈ ਦੇ ਪ੍ਰਧਾਨ ਆਈ.ਪੀ. ਖੁਰਾਣਾ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਭਾਰਤੀ ਉਤਪਾਦਾਂ 'ਤੇ ਲਗਾਇਆ ਗਿਆ ਟੈਰਿਫ਼ ਬਹੁਤ ਹੀ ਨਿੰਦਣਯੋਗ ਅਤੇ ਦੁਰਭਾਵਨਾਪੂਰਨ ਕਾਰਵਾਈ ਹੈ | ਇਸ ਮੌਕੇ ਪਵਨ ਕੁਮਾਰ ਕਾਲੜਾ, ਚੇਅਰਮੈਨ ਕਾਲੜਾ ਫੂਡ ਇੰਡਸਟਰੀ, ਆਈ.ਐਮ.ਏ. ਫਗਵਾੜਾ ਦੇ ਪ੍ਰਧਾਨ ਡਾ. ਤੁਸ਼ਾਰ ਅਗਰਵਾਲ, ਰੋਟਰੀ ਕਲੱਬ ਦੇ ਸਾਬਕਾ ਗਵਰਨਰ ਐਸ.ਪੀ. ਸੇਠੀ, ਸੁਨੀਲ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਫਗਵਾੜਾ ਤੋਂ ਇਲਾਵਾ ਰਾਕੇਸ਼ ਸੂਦ, ਅਭਿਸ਼ੇਕ ਕਾਲੜਾ, ਨਿਖਿਲ ਗੁਪਤਾ, ਰਾਹੁਲ ਅਗਰਵਾਲ, ਅਨੁਜ ਜੈਨ, ਵਿਜੇ ਸੋਂਧੀ, ਹੇਮੰਤ ਸੂਰੀ ਆਦਿ ਨੇ ਵੀ ਇੱਕ ਸੁਰ ਵਿਚ ਟਰੰਪ ਸਰਕਾਰ ਦੀਆਂ ਭਾਰਤ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ ਹੈ |
ਪਿਛਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗ੍ਰੇਟਰ ਨੇ ਹੜ੍ਹ ਪੀੜਤਾਂ ਲਈ ਰਾਸ਼ਨ ਤੇ ਹੋਰ ਲੋੜੀਂਦਾ ਸਾਮਾਨ ਭੇਜਿਆ ਅਗਲੀ ਖ਼ਬਰ ਕੇਂਦਰ ਸਰਕਾਰ ਇਕ ਸਾਜਿਸ਼ ਤਹਿਤ ਪੰਜਾਬ ਨੂੰ ਬਰਬਾਦ ਕਰਨ 'ਤੇ ਤੁਲੀ-ਭਿੰਡਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।