12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪ੍ਰਸ਼ਾਸਨ ਵਲੋਂ ਬਰਸਾਤ ਨਾਲ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ

ਅਜੀਤ ਡੈਸਕ 01-09-2025
ਫਗਵਾੜਾ, 31 ਅਗਸਤ (ਹਰਜੋਤ ਸਿੰਘ ਚਾਨਾ)- ਪ੍ਰਸ਼ਾਸਨ ਵੱਲੋਂ ਅੱਜ ਬਰਸਾਤ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਐਸ.ਡੀ.ਐਮ. ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਪਾਣੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਧਿਕਾਰੀਆਂ ਨੇ ਘਰ ਘਰ ਜਾ ਕੇ ਲੋਕਾਂ ਦਾ ਹਾਲ-ਚਾਲ ਪੁੱਛਿਆ ਤੇ ਮੀਂਹ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਇਕੱਠੀ ਕੀਤੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਹਰਜੀ ਮਾਨ, ਰਾਜ ਕੁਮਾਰ, ਮਹਿੰਗਾ ਰਾਮ, ਬਚਿੰਤ ਸਿੰਘ ਸਰਪੰਚ ਡੁਮੇਲੀ, ਦੇਸ ਰਾਜ ਸਰਪੰਚ ਮੀਰਾਂਪੁਰ, ਜਸਵੀਰ ਕੌਰ ਸਰਪੰਚ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਤੀ-ਪਤਨੀ ਦੇ ਝਗੜੇ ਦੌਰਾਨ ਮਹਿਲਾ ਦੀ ਮੌਤ ਅਗਲੀ ਖ਼ਬਰ ਸੱਜਣ ਸਿੰਘ ਚੀਮਾ ਨੇ ਆਰਜ਼ੀ ਬੰਨ੍ਹ ਨੂੰ ਮਜ਼ਬੂਤ ਕਰ ਰਹੇ ਕਿਸਾਨਾਂ ਦਾ ਹਾਲ ਜਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।