12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪਤੀ-ਪਤਨੀ ਦੇ ਝਗੜੇ ਦੌਰਾਨ ਮਹਿਲਾ ਦੀ ਮੌਤ

ਅਜੀਤ ਡੈਸਕ 01-09-2025
ਫਗਵਾੜਾ, 31 ਅਗਸਤ (ਹਰਜੋਤ ਸਿੰਘ ਚਾਨਾ)- ਨੇੜਲੇ ਪਿੰਡ ਮੌਲੀ ਤੋਂ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਤੀ ਵਲੋਂ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ | ਮਿ੍ਤਕ ਮਹਿਲਾ ਦੀ ਪਛਾਣ ਸੁਸ਼ਮਾ (29) ਵਜੋਂ ਹੋਈ ਹੈ | ਪਿੰਡ ਦੇ ਸਰਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਫ਼ੋਨ ਰਾਹੀਂ ਘਟਨਾ ਦੀ ਸੂਚਨਾ ਮਿਲੀ ਸੀ | ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਸੁਸ਼ਮਾ ਮਿ੍ਤਕ ਪਈ ਸੀ | ਉਨ੍ਹਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਮੌਕੇ 'ਤੇ ਪੁਲਿਸ ਨੇ ਪੁੱਜ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ | ਥਾਣਾ ਸਤਨਾਮਪੁਰਾ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਸੁਸ਼ਮਾ ਅਤੇ ਉਸ ਦੇ ਪਤੀ ਵਿਚਾਲੇ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ ਤੇ ਪਹਿਲਾਂ ਵੀ ਕਈ ਵਾਰ ਝਗੜਾ ਕਰਦੇ ਸਨ ਤੇ ਇਸ ਦਾ ਪਤੀ ਕੰਮ ਕਰਨ ਤੋਂ ਉਸ ਨੂੰ ਰੋਕਦਾ ਸੀ ਤੇ ਨਾਜਾਇਜ਼ ਸ਼ੱਕ ਰੱਖਦਾ ਸੀ ਜਦਕਿ ਖ਼ੁਦ ਕੰਮ ਨਹੀਂ ਕਰਦਾ ਸੀ ਤੇ ਦਿਮਾਗ਼ੀ ਤੌਰ 'ਤੇ ਵੀ ਪਰੇਸ਼ਾਨ ਸੀ | ਬੀਤੀ ਰਾਤ ਝਗੜੇ ਦੌਰਾਨ ਪਤੀ ਵੱਲੋਂ ਪਤਨੀ ਨੂੰ ਧੱਕਾ ਮਾਰਿਆ ਗਿਆ ਜਿਸ ਨਾਲ ਉਹ ਡਿਗ ਪਈ ਤੇ ਉਸ ਦੇ ਸਿਰ ਵਿਚ ਫ਼ਰਸ਼ ਦੀ ਅੱਸੀ ਲੱਗੀ ਤੇ ਗੰਭੀਰ ਜ਼ਖ਼ਮੀ ਹੋ ਗਈ ਤੇ ਉਸ ਦੀ ਮੌਤ ਹੋ ਗਈ | ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ | ਪੁਲਿਸ ਨੇ ਇਸ ਸਬੰਧ ਵਿਚ ਪਤੀ ਰਾਮ ਲਗਨ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਸਰਕਾਰ ਤੇ 'ਆਪ' ਦੇ ਕੁਝ ਆਗੂ- ਐ... ਅਗਲੀ ਖ਼ਬਰ ਪ੍ਰਸ਼ਾਸਨ ਵਲੋਂ ਬਰਸਾਤ ਨਾਲ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।