04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਹੋਇਆ ਘੱਟ <br/>

ਅਜੀਤ ਡੈਸਕ 03-09-2025
ਢਿਲਵਾਂ, 2 ਸਤੰਬਰ (ਪ੍ਰਵੀਨ ਕੁਮਾਰ)-ਪਿਛਲੇ ਦਿਨਾਂ ਦੌਰਾਨ ਜਿੱਥੇ ਦਰਿਆ ਬਿਆਸ ਵਿਚ ਪਾਣੀ ਦੀ ਭਾਰੀ ਆਮਦ ਦਰਜ਼ ਕੀਤੀ ਗਈ ਸੀ ਉੱਥੇ ਅੱਜ ਦਰਿਆ ਵਿਚਲੇ ਪਾਣੀ ਦੇ ਪੱਧਰ ਵਿਚ ਥੋੜ੍ਹੀ ਕਮੀ ਆਈ ਹੈ | ਇਸ ਸਬੰਧੀ ਦਰਿਆ ਬਿਆਸ ਤੇ ਬਣੀ ਜਲ ਸਰੋਤ ਵਿਭਾਗ ਦੀ ਗੇਜ ਤੋਂ ਜਾਣਕਾਰੀ ਸਾਂਝੀ ਕਰਦਿਆਂ ਕਰਮਚਾਰੀ ਸਹਿਦੇਵ ਯਾਦਵ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ 742.90 ਗੇਜ ਤੇ 2 ਲੱਖ 4 ਹਜ਼ਾਰ 050 ਕਿਊਸਿਕ ਡਿਸਚਾਰਜ ਹੋ ਰਿਹਾ ਹੈ, ਜਦਕਿ ਇਸ ਤੋਂ ਪਹਿਲਾ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ 743.60 ਗੇਜ ਤੇ 235494 ਕਿਊਸਿਕ ਪਹੁੰਚ ਗਿਆ ਸੀ ਜੋ ਕਿ ਇਸ ਸੀਜ਼ਨ ਦਾ ਉੱਚਤਮ ਪੱਧਰ ਹੈ | ਜ਼ਿਕਰਯੋਗ ਹੈ ਕਿ ਬੇਸ਼ੱਕ ਹਾਲ ਦੀ ਘੜੀ ਦਰਿਆ ਬਿਆਸ ਵਿਚਲੇ ਪਾਣੀ ਵਿਚ ਥੋੜ੍ਹੀ ਕਮੀ ਆਈ ਹੈ, ਪਰ ਇੱਥੇ ਤੇ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀਆਂ ਲਗਾਤਾਰ ਬਾਰਸ਼ਾਂ ਨੇ ਲੋਕਾਂ ਦੀ ਚਿੰਤਾ ਵਿਚ ਵਾਧਾ ਕੀਤਾ ਹੈ |

ਪਿਛਲੀ ਖ਼ਬਰ ਭੁਲੱਥ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਈ.ਓ. ਵੜੈਚ ਅਗਲੀ ਖ਼ਬਰ ਕੌਂਸਲਰ ਪਿ੍ਤਪਾਲ ਸਿੰਘ ਮੰਗਾ ਨੇ ਹੜ੍ਹ ਪੀੜਤਾਂ ਲਈ ਆਪਣੀ ਇਕ ਮਹੀਨੇ ਦੀ ਤਨਖ਼ਾਹ ਦੇਣ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।